ਸਕਾਰਪੀਓ ਗੱਡੀ ‘ਤੇ ਮਾਰੂਤੀ ਕਾਰ ਦੀ ਨੰਬਰ ਪਲੇਟ ਲਗਾ ਕੇ ਚਲਾਉਣ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਪੰਜਾਬ


ਲੁਧਿਆਣਾ, 10 ਅਗਸਤ,ਬੋਲੇ ਪੰਜਾਬ ਬਿਉਰੋ;
ਪੁਲਿਸ ਥਾਣਾ ਪੀਏਯੂ ਨੇ ਸਕਾਰਪੀਓ ਗੱਡੀ ‘ਤੇ ਮਾਰੂਤੀ ਕਾਰ ਦੀ ਨੰਬਰ ਪਲੇਟ ਲਗਾ ਕੇ ਕਾਰ ਚਲਾਉਣ ਦੇ ਦੋਸ਼ ਹੇਠ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸੁਖਬੇਗ ਸਿੰਘ ਨੇ ਦੱਸਿਆ ਕਿ ਪ੍ਰੋਫੈਸਰ ਕਲੋਨੀ ਨਿਵਾਸੀ ਮਨਪ੍ਰੀਤ ਸਿੰਘ ਸੇਖੋ ਪੁੱਤਰ ਕਾਕਾ ਸਿੰਘ ਨੇ 17 ਜੂਨ, 2025 ਨੂੰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਅਨਮੋਲ ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ, ਜੋ ਮੂਲ ਰੂਪ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਧੂ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪ੍ਰੋਫੈਸਰ ਕਲੋਨੀ ਵਿੱਚ ਰਹਿ ਰਿਹਾ ਹੈ, ਆਪਣੀ ਸਕਾਰਪੀਓ ਗੱਡੀ ‘ਤੇ ਮਾਰੂਤੀ ਕਾਰ ਦੀ ਨੰਬਰ ਪਲੇਟ ਲਗਾ ਕੇ ਚਲਾ ਰਿਹਾ ਹੈ। ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਅਨਮੋਲ ਦੀਪ ਸਿੰਘ ਖ਼ਿਲਾਫ਼ ਜਾਅਲੀ ਨੰਬਰ ਪਲੇਟ ਲਗਾ ਕੇ ਸਕਾਰਪੀਓ ਕਾਰ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।