ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਪੰਜਾਬ

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੀ ਗਈ ਚਰਚਾ


ਫਤਿਹਗੜ੍ਹ ਸਾਹਿਬ,11, ਅਗਸਤ

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਨਵੀਨਰ ਮਲਾਗਰ ਸਿੰਘ ਖਮਾਣੋ, ਰਣਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਰਣਜੀਤ ਸਿੰਘ, ਤਰਲੋਚਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਕਮੇਟੀ ਦੇ ਕਨਵੀਨਰ ਮੁਲਾਜ਼ਮ ਆਗੂ ਹਰਜੀਤ ਸਿੰਘ ਦੀ ਪਿੰਡ ਦੀ ਧੜੇਬਾਜ਼ੀ ਕਾਰਨ ਸਿਆਸੀ ਅਧਾਰ ਤੇ ਕੀਤੀ ਗਈ ਨਜਾਇਜ਼ ਬਦਲੀ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ। ਮੀਟਿੰਗ ਵਿੱਚ ਵਾਟਰ ਸਪਲਾਈ ਸਕੀਮਾਂ ਜਿਨਾਂ ਦੀ ਬਹੁਤ ਖਸਤਾ ਹਾਲਤ ਹੋ ਚੁੱਕੀ ਹੈ ਅਤੇ ਥੋੜੇ ਜਿਹੇ ਮੀਂਹ ਪੈਣ ਕਾਰਨ ਲੱਖਾਂ ਰੁਪਏ ਦੀ ਮਸ਼ੀਨਰੀ ਖਰਾਬ ਹੋ ਰਹੀ ਹੈ ਦੀ ਰਿਪੇਅਰ, ਆਈ ਐਚ ਆਰ ਐਮ ਐਸ ਤੇ ਫੀਲਡ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਗਲਤ ਡਾਟਿਆਂ ਨੂੰ ਦਰੁਸਤ ਕਰਨ, ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਦੇ ਪੈਨਸ਼ਨ ਕੇਸ ਸਮੇਤ ਬਕਾਏ, ਸੀਨੀਅਰ ਸੂਚੀਆਂ ਦੀਆਂ ਦਰੁਸਤੀਆਂ ਕਰਨਾ, ਸਕੀਮਾਂ ਤੇ ਲੁੜੀਂਦਾ ਫਰਨੀਚਰ ,ਮੁਲਾਜ਼ਮਾਂ ਦੀਆਂ ਬਕਾਇਆ ਵਰਦੀਆਂ ,ਮੈਡੀਕਲ ਬਿਲਾਂ ਦੀ ਅਦਾਇਗੀ ਆਦਿ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ ਦਿੱਤਾ ਗਿਆ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਜਬਰੀ ਲੈਂਡ ਪੋਲਿੰਗ ਪੋਲਿਸੀ 2025 ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮਰਾਲਾ ਵਿਖੇ ਕੀਤੀ ਜਾ ਰਹੀ ਕਿਸਾਨ ਰੈਲੀ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ। ਮੀਟਿੰਗ ਵਿੱਚ ਪੇਂਡੂ ਜਲ ਘਰਾਂ ਦੇ ਪੰਚਾਇਤੀ ਕਰਨ ਦੀ ਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਨੀਤੀ ਨਾ ਲੋਕਾਂ ਦੇ ਪੱਖ ਵਿੱਚ ਹੈ ਅਤੇ ਨਾ ਹੀ ਮੁਲਾਜ਼ਮਾਂ ਦੇ ਪੱਖ ਵਿੱਚ ਹੈ ਇਸ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਸ ਨੀਤੀ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸਿੰਗ ਕਾਮਿਆਂ ਦੀ ਹੜਤਾਲ ਦੀ ਡਟਮੀ ਹਮਾਇਤ ਦਾ ਐਲਾਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਮੁੱਚੇ ਆਊਟਸੋਰਸਿੰਗ ਕਾਮਿਆਂ ਨੂੰ ਸਿੱਧੇ ਵਿਭਾਗ ਅਧੀਨ ਲਿਆ ਕੇ ਰੈਗੂਲਰ ਕੀਤਾ ਜਾਵੇ। ਮੀਟਿੰਗ ਵਿੱਚ ਬਲਜੀਤ ਸਿੰਘ ਹਿੰਦੂਪੁਰ ਤਾਜ ਅਲੀ, ਰਣਜੀਤ ਸਿੰਘ ਚਨਾਰਥਲ ਕਲਾ, ਤਲਵਿੰਦਰ ਸਿੰਘ ਸੁਖਰਾਮ ਕਾਲੇਵਾਲ ਦੀਦਾਰ ਸਿੰਘ ਢਿੱਲੋ, ਹਰਜੀਤ ਸਿੰਘ, ਰਣਧੀਰ ਸਿੰਘ ਮੈੜਾ, ਹਰਚੰਦ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।