ਲੁਧਿਆਣਾ, 16 ਅਗਸਤ,ਬੋਲੇ ਪੰਜਾਬ ਬਿਊਰੋ;
ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਪਰਿਵਾਰਾਂ ਲਈ ਆਯੋਜਿਤ ਸਰਕਾਰੀ ਸਨਮਾਨ ਸਮਾਰੋਹ ਵਿੱਚ ਭਾਰੀ ਹੰਗਾਮਾ ਹੋਇਆ।
ਸਮਾਰੋਹ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਨੂੰ ਸ਼ਹੀਦ ਪਰਿਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅਮਨ ਅਰੋੜਾ ਹੱਥ ਜੋੜ ਕੇ ਸਾਰਿਆਂ ਤੋਂ ਮੁਆਫ਼ੀ ਮੰਗਦੇ ਰਹੇ, ਪਰ ਗੁੱਸੇ ਵਿੱਚ ਆਏ ਲੋਕਾਂ ਨੇ ਸਰਕਾਰ ਵੱਲੋਂ ਦਿੱਤੇ ਗਏ ਪ੍ਰਤੀਕ ਅਤੇ ਤੋਹਫ਼ੇ ਸੁੱਟ ਦਿੱਤੇ ਅਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਸਮਾਗਮ ਪ੍ਰਬੰਧਕ ਕਮੇਟੀ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਹਨ। ਅਮਨ ਅਰੋੜਾ ਨੇ ਮੰਨਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਮਾਗਮ ਲਈ ਢੁਕਵੇਂ ਪ੍ਰਬੰਧ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ।












