ਹਾਈ ਕੋਰਟ ਦਾ ਵਕੀਲ CBI ਵੱਲੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 17 ਅਗਸਤ ,ਬੋਲੇ ਪੰਜਾਬ ਬਿਊਰੋ;

ਚੰਡੀਗੜ੍ਹ ਦੇ ਸੈਕਟਰ-15 ਦੇ ਵਸਨੀਕ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮਸ਼ਹੂਰ ਵਕੀਲ ਨੂੰ ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਸਨੇ ਆਪਣੇ ਇੱਕ ਮੁਵੱਕਿਲ ਨੂੰ ਕਿਹਾ ਸੀ ਕਿ ਉਸਨੂੰ ਮਾਮਲੇ ਵਿੱਚ ਜੱਜ ਤੋਂ ਮਦਦ ਲੈਣ ਲਈ 30 ਲੱਖ ਰੁਪਏ ਦੀ ਲੋੜ ਹੈ। ਸੈਕਟਰ-41 ਦੇ ਵਸਨੀਕ ਸਤਨਾਮ ਸਿੰਘ ਨੂੰ ਵੀ ਇਸੇ ਕੰਮ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੀਬੀਆਈ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਰਿਸ਼ਵਤਖੋਰੀ ਦੀ ਫੋਨ ਰਿਕਾਰਡਿੰਗ ਹੈ। ਸੀਬੀਆਈ ਨੇ ਦੋਵਾਂ ਨੂੰ 5 ਲੱਖ ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਫਿਲਹਾਲ ਜੱਜ ਦੀ ਸਿੱਧੀ ਭੂਮਿਕਾ ਦਾ ਖੁਲਾਸਾ ਨਹੀਂ ਹੋਇਆ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਅਦਾਲਤ ਦੇ ਜੱਜ ਨੂੰ ਨੋਟਿਸ ਭੇਜਿਆ ਜਾ ਸਕਦਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਹੁਣ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਇਹ ਮਾਮਲੇ ਉਦੋਂ ਸਾਹਮਣੇ ਆਇਆ ਜਦੋਂ 13 ਅਗਸਤ ਨੂੰ ਫਿਰੋਜ਼ਪੁਰ ਦੀ ਬੇਦੀ ਕਲੋਨੀ ਦੇ ਰਹਿਣ ਵਾਲੇ ਹਰਸਿਮਰਨਜੀਤ ਸਿੰਘ ਨੇ ਸੀਬੀਆਈ ਨੂੰ ਸ਼ਿਕਾਇਤ ਦਿੱਤੀ। ਉਸਨੇ ਦੱਸਿਆ ਕਿ ਉਸਦੀ ਚਚੇਰੀ ਭੈਣ ਸੰਦੀਪ ਕੌਰ ਦਾ ਤਲਾਕ ਦਾ ਕੇਸ ਬਠਿੰਡਾ ਅਦਾਲਤ ਵਿੱਚ ਚੱਲ ਰਿਹਾ ਹੈ।ਇਸ ਮਾਮਲੇ ਵਿੱਚ ਉਕਤ ਵਕੀਲ ਵਾਰ-ਵਾਰ ਦਬਾਅ ਪਾ ਰਹੇ ਸਨ ਕਿ ਜੇਕਰ ਕੇਸ ਦਾ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਹੋਣਾ ਹੈ ਤਾਂ ਜੱਜ ਨੂੰ 30 ਲੱਖ ਰੁਪਏ ਦੇਣੇ ਪੈਣਗੇ। ਜਦੋਂ ਹਰਸਿਮਰਨਜੀਤ ਨੇ ਰਕਮ ਘਟਾਉਣ ਦੀ ਗੱਲ ਕੀਤੀ ਤਾਂ ਵਕੀਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ “ਰਿਸ਼ਵਤ ਦਾ ਪੈਸਾ ਕਦੇ ਨਹੀਂ ਘਟਦਾ”।

ਇਸ ਤੋਂ ਬਾਅਦ ਹਰਸਿਮਰਨਜੀਤ ਨੇ ਸੀਬੀਆਈ ਨਾਲ ਸੰਪਰਕ ਕੀਤਾ। ਸ਼ਿਕਾਇਤ ‘ਤੇ ਸੀਬੀਆਈ ਨੇ ਜਾਲ ਵਿਛਾ ਕੇ ਉਕਤ ਵਕੀਲ ਅਤੇ ਉਸਦੇ ਸਾਥੀ ਨੂੰ 5 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।