ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਰਾਹਤ, ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਜਾਰੀ ਰਹੇਗੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਜਿਸ ਵਿੱਚ ਨਵੀਂ ਭਰਤੀ ਤੱਕ ਇਨ੍ਹਾਂ ਅਸਾਮੀਆਂ ‘ਤੇ ਨਿਯੁਕਤੀ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਸੀ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਸਿੱਖਿਆ ਦੀ ਨਿਰੰਤਰਤਾ ਯਕੀਨੀ ਬਣੇਗੀ।
ਇਸ ਦੇ ਨਾਲ ਹੀ, ਪੰਜਾਬ ਸਰਕਾਰ 1158 ਭਰਤੀਆਂ ਨੂੰ ਬਚਾਉਣ ਲਈ ਸਮੀਖਿਆ ਪਟੀਸ਼ਨ ਦਾਇਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।