ਵਿਧਾਇਕ ਕੁਲਵੰਤ ਸਿੰਘ ਨੇ ਕੀਤਾ- ਕਸ਼ਮੀਰ ਕੌਰ, ਰਮਨਪ੍ਰੀਤ ਕੌਰ ਕੁੰਬੜਾ ਅਤੇ ਮਹਿਲਾ ਵਿੰਗ ਦੀਆਂ ਹੋਰਨਾਂ ਨੇਤਾਵਾਂ ਨੂੰ ਸਨਮਾਨਿਤ.
ਮੋਹਾਲੀ 18 ਅਗਸਤ ,ਬੋਲੇ ਪੰਜਾਬ ਬਿਉਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਫਿਰ ਤੋਂ ਇੱਕ ਤੰਦਰੁਸਤ ਪੰਜਾਬ ਸਿਰਜਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਅਤੇ ਸਰਕਾਰ ਦੀਆਂ ਇਹਨਾਂ ਕੋਸ਼ਿਸ਼ਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਹੁੰਗਾਰੇ ਦੇ ਚਲਦਿਆਂ ਹੀ ਸੰਭਵ ਹੋ ਰਿਹਾ ਰਿਹਾ ਹੈ, ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵਧੇਰੇ ਮਜਬੂਤ ਕਰਨ ਦੇ ਲਈ ਔਰਤਾਂ ਦਾ ਯੋਗਦਾਨ ਹਮੇਸ਼ਾ ਵਡਮੁੱਲਾ ਰਿਹਾ ਹੈ , ਅਤੇ ਪਾਰਟੀ ਪ੍ਰਤੀ ਸਮਰਪਿਤ ਔਰਤ ਨੇਤਾਵਾਂ ਦੀ ਤਰਫੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੰਜਾਬ ਭਰ ਦੇ ਵਿੱਚ ਜਿੱਥੇ ਵੱਖ-ਵੱਖ ਵਰਗਾਂ ਦੀ ਭਲਾਈ ਦੇ ਲਈ ਸਕੀਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਵਿਕਾਸ ਦੇ ਕੰਮ ਵੀ ਲਗਾਤਾਰ ਹੋ ਰਹੇ ਹਨ, ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚੋਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਮਰੀਜ਼ ਫਾਇਦਾ ਉਠਾ ਰਹੇ ਹਨ, ਅਤੇ ਲੋਕਾਂ ਨੂੰ ਆਪਣੇ ਇਲਾਜ ਦੇ ਲਈ ਦੂਰ- ਦੁਰਾਡੇ ਨਹੀਂ ਜਾਣਾ ਪੈਂਦਾ ਬਲਕਿ ਮਰੀਜ਼ ਹੁਣ ਨੇੜੇ ਲੱਗਦੇ ਮੁਹੱਲਾ ਕਲੀਨਿਕ ਦੇ ਵਿੱਚ ਆਪਣਾ ਇਲਾਜ ਕਰਵਾ ਸਕਦੇ ਹਨ, ਉਹਨਾਂ ਕਿਹਾ ਕਿ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਢਲੀ ਜਾਂਚ ਤੋਂ ਇਲਾਵਾ ਟੈਸਟ ਅਤੇ ਮਰੀਜ਼ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫਤ ਤਕਸੀਮ ਕੀਤੀਆਂ ਜਾਂਦੀਆਂ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਤੰਦਰੁਸਤ ਪੰਜਾਬ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਜਿਲਾ ਕੋਆਰਡੀਨੇਟਰ ਮਹਿਲਾ ਵ ਵਿੰਗ ਕਸ਼ਮੀਰ ਕੌਰ ਮਹਿਲਾ ਵਿੰਗ ਪ੍ਰਧਾਨ ਆਮ ਆਦਮੀ ਪਾਰਟੀ -ਰਮਨਪ੍ਰੀਤ ਕੌਰ ਕੁੰਬੜਾ ਕੌਂਸਲਰ , ਅਤੇ ਪਾਰਟੀ ਦੇ ਹੋਰ ਨਵੀਆਂ ਚੁਣੀਆਂ ਗਈਆਂ ਅਹੁਦੇਦਾਰਾਂ ਨੂੰ ਸਨਮਾਨਿਤ ਕਰ ਰਹੇ ਸਨ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਮੈਡਮ ਕਸ਼ਮੀਰ ਕੌਰ ਮੋਹਾਲੀ, ਕੌਂਸਲਰ ਰਮਨਪ੍ਰੀਤ ਕੌਰ ਕੁੰਬੜਾ ਅਤੇ ਹੋਰ ਅੱਜ ਵਿਧਾਇਕ ਕੁਲਵੰਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਨ ਦੇ ਲਈ ਸੈਕਟਰ -79 ਵਿਖੇ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਪੁੱਜੇ ਹੋਏ ਸਨ, ਮੈਡਮ ਕਸ਼ਮੀਰ ਕੌਰ ਅਤੇ ਮੈਡਮ ਰਮਨਪ੍ਰੀਤ ਕੌਰ ਕੁੰਬੜਾ ਨੇ ਕਿਹਾ ਕਿ ਉਹ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਮੋਹਾਲੀ ਜ਼ਿਲ੍ਹੇ ਵਿੱਚ ਕੰਮ ਕਰਨਗੇ, ਉਹਨਾਂ ਕਿਹਾ ਕਿ ਅਗਲੇ ਹਫਤੇ ਤੋਂ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਜਾ ਰਿਹਾ ਹੈ , ਇਸ ਮੌਕੇ ਤੇ ਮੈਡਮ ਰਮਨਪ੍ਰੀਤ ਕੌਰ ਕੁੰਬੜਾ ਕੌਂਸਲਰ ਮੈਡਮ ਕਸ਼ਮੀਰ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁੱਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ- ਗੁਰਮੁਖ ਸਿੰਘ ਸੋਹਲ,ਰੇਖਾ ਰਾਣੀ ਕਮਲਜੀਤ ਕੌਰ, ਮੈਡਮ ਬੱਬਰ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ












