ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਅਗਸਤ ,ਬੋਲੇ ਪੰਜਾਬ ਬਿਊਰੋ;

ਸ਼੍ਰੋਮਣੀ ਅਕਾਲੀ ਦਲ  ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ ਵਧਾ ਦਿੱਤਾ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧਾ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।