ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਦੇ ਸੰਘਰਸ਼ ਦੀ ਪ.ਸ.ਸ.ਫ. ਵੱਲੋਂ ਪੂਰਨ ਹਮਾਇਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ , 28 ਅਗਸਤ ,ਬੋਲੇ ਪੰਜਾਬ ਬਿਊਰੋ;

ਸਿਹਤ ਵਿਭਾਗ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਧਾਨ ਕਰ ਰਹੀਆਂ ਆਸ਼ਾ ਵਰਕਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਇਹਬਨਾਂ ਵਰਕਰਾਂ ਨੂੰ ਨਿਗੂਣਾ ਜਿਹਾ ਇੰਨਸੈਨਟਿਵ ਦੇ ਕੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਲਈ ਰਾਣੋ ਖੇੜੀ ਗਿੱਲਾਂ, ਸੁਖਵਿੰਦਰ ਕੌਰ ਸੁੱਖੀ, ਅਮਰਜੀਤ ਕੌਰ ਰਣ ਸਿੰਘ ਵਾਲਾ, ਹਰਿੰਦਰ ਕੌਰ, ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ ਸਾਂਝਾ ਮੋਚਾ ਬਣਾਇਆ ਗਿਆ ਹੈ। ਸਾਂਝੇ ਮੋਰਚੇ ਵਲੋਂ ਐਲਾਨ ਕੀਤੇ ਸੰਘਰਸ਼ ਤਹਿਤ 25 ਤੋਂ 31 ਅਗਸਤ ਤੱਕ ਸਾਰੇ ਪੰਜਾਬ ਅੰਦਰ ਕੰਮ ਦਾ ਬਾਈਕਾਟ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਉਪਰੰਤ ਮਿਤੀ 1 ਸਤੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ਼ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਇਸ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਹੈ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਬਾਕੀ ਮੁਲਾਜ਼ਮਾਂ ਦੀ ਤਰ੍ਹਾਂ ਹੀ ਆਸ਼ਾਂ ਵਰਕਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਰਣਜੀਤ ਸਿੰਘ ਈਸਾਪੁਰ ਅਤੇ ਮਨਜੀਤ ਸਿੰਘ ਬਾਜਵਾ ਵੱਲੋਂ ਪ.ਸ.ਸ.ਫ. ਦੇ ਸਮੂਹ ਆਗੂਆਂ ਨੂੰ ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਵੱਲੋਂ ਉਲੀਕੇ ਗਏ ਸੰਘਰਸ਼ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਦੀ ਅਪੀਲ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।