ਗੁਰੇਜ਼ ਸੈਕਟਰ ’ਚ ਫੌਜ ਨੂੰ ਮਿਲੀ ਵੱਡੀ ਸਫਲਤਾ, ਦੋ ਅੱਤਵਾਦੀ ਮਾਰ ਮੁਕਾਏ

ਨੈਸ਼ਨਲ ਪੰਜਾਬ


ਸ਼੍ਰੀਨਗਰ, 28 ਅਗਸਤ,ਬੋਲੇ ਪੰਜਾਬ ਬਿਊਰੋ;
ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ’ਚ ਭਾਰਤੀ ਫੌਜ ਨੇ ਅੱਜ ਵੀਰਵਾਰ ਨੂੰ ਇਕ ਵੱਡੀ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਅਧਿਕਾਰਤ ਜਾਣਕਾਰੀ ਮੁਤਾਬਕ, ਅੱਤਵਾਦੀਆਂ ਨੇ ਫੌਜ ਦੀਟੀਮ ਨੂੰ ਵੇਖਦੇ ਹੀ ਅੰਨ੍ਹੇਵਾਹ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਫੌਜ ਵੱਲੋਂ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ।
ਕਾਰਵਾਈ ਤੋਂ ਬਾਅਦ ਪੂਰੇ ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ ਹੈ ਤਾਂ ਜੋ ਹੋਰ ਕਿਸੇ ਅੱਤਵਾਦੀ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਜਾ ਸਕੇ।
ਚਿਨਾਰ ਕੋਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਵੱਲੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇਹ ਸਾਂਝਾ ਆਪਰੇਸ਼ਨ ਸ਼ੁਰੂ ਕੀਤਾ ਗਿਆ ਸੀ। ਚੌਕਸੀ ਦੌਰਾਨ ਸ਼ੱਕੀ ਹਰਕਤਾਂ ਦੇਖ ਕੇ ਫੌਜ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।
ਸੁਰੱਖਿਆ ਏਜੰਸੀਆਂ ਮੁਤਾਬਕ, ਇਹ ਕਾਰਵਾਈ ਇਲਾਕੇ ਵਿੱਚ ਅਮਨ ਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਇੱਕ ਵੱਡਾ ਕਦਮ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।