ਪਟਿਆਲਾ 29 ਅਗਸਤ ,ਬੋਲੇ ਪੰਜਾਬ ਬਿਊਰੋ;
ਮਹਾਨ ਸ਼ਬਦ ਕੋਸ਼ ਨੂੰ ਮਿੱਟੀ ਵਿੱਚ ਦੱਬਣ ਦੇ ਮਾਮਲੇ ਵਿੱਚ ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਪ੍ਰਸਾਸ਼ਨ ਨੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਪੀਟੀਸੀ ਦੀ ਰਿਪੋਰਟ ਅਨੁਸਾਰ, ਡਾਕਟਰ ਹਰਿੰਦਰ ਪਾਲ ਸਿੰਘ ਕਾਲੜਾ ,ਪ੍ਰੋਫੈਸਰ ਇੰਚਾਰਜ ਪਬਲੀਕੇਸ਼ਨ ਬਿਊਰੋ ਐਂਡ ਪ੍ਰੈਸ ਅਤੇ ਮਹਿੰਦਰ ਭਾਰਤੀ ਡਾਇਰੈਕਟਰ ਵਣ ਤ੍ਰਿਣ ਜੀਵ ਜੰਤੂ ਸੰਤੁਲਨ ਨੂੰ ਸਸਪੈਂਡ ਕੀਤਾ ਗਿਆ ਹੈ।ਜਾਣਕਾਰੀ ਇਹ ਹੈ ਕਿ ਇਨ੍ਹਾਂ ਅਧਿਕਾਰੀ ਤੇ ਮਹਾਨ ਸ਼ਬਦ ਕੋਸ਼ ਨੂੰ ਨਸ਼ਟ ਕਰਨ ਦੀ ਵਿਧੀ ‘ਚ ਕੁਤਾਹੀ ਵਰਤਣ ਦੇ ਦੋਸ਼ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਯੂਨੀਵਰਸਿਟੀ ਦੇ ਵੀਸੀ ਸਮੇਤ 5 ਅਧਿਕਾਰੀਆਂ ਵਿਰੁੱਧ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।












