ਗੁਰਦਾਸਪੁਰ, 30 ਅਗਸਤ,ਬੋਲੇ ਪੰਜਾਬ ਬਿਊਰੋ;
ਪਿਆਕੜਾ ਲਈ ਖਾਸ ਖ਼ਬਰ ਸਾਹਮਣੇ ਆਈ ਹੈ। 30 ਅਗਸਤ ਯਾਨੀ ਅੱਜ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਦਰਅਸਲ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਇੱਕ ਵੱਡਾ ਫੈਸਲਾ ਲਿਆ ਹੈ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਿਆਹ ਦਿਵਸ ਦੇ ਮੱਦੇਨਜ਼ਰ ਬਟਾਲਾ ਸ਼ਹਿਰ ਵਿੱਚ 30 ਅਗਸਤ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਤੇ ਪੰਜਾਬ ਸ਼ਰਾਬ ਲਾਇਸੈਂਸ ਦੇ ਨਿਯਮ 37 (9) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਇੱਕ ਪੱਤਰ ਜਾਰੀ ਕਰਕੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਨ੍ਹਾਂ ਹੁਕਮਾਂ ਅਨੁਸਾਰ, ਅੱਜ 30 ਅਗਸਤ ਨੂੰ ਨਗਰ ਨਿਗਮ ਬਟਾਲਾ ਦੀ ਹੱਦ ਅੰਦਰ ਸਾਰੀਆਂ ਭਾਰਤੀ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦੌਰਾਨ, ਸ਼ਰਾਬ ਦੀ ਵਿਕਰੀ ਅਤੇ ਸਟੋਰੇਜ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਸ ਦੇ ਨਾਲ, ਇਹ ਹੁਕਮ ਬਟਾਲਾ ਸ਼ਹਿਰ ਦੇ ਸਾਰੇ ਹੋਟਲਾਂ, ਕਲੱਬਾਂ ਅਤੇ ਅਹਾਤਿਆਂ ‘ਤੇ ਵੀ ਲਾਗੂ ਹੋਣਗੇ।












