ਚੰਡੀਗੜ੍ਹ, 30 ਅਗਸਤ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਕਈ ਪਿੰਡ- ਸ਼ਹਿਰ ਇਸ ਸਮੇਂ ਕੁਦਰਤੀ ਕਰੋਪੀ (ਹੜਾਂ) ਦੀ ਮਾਰ ਝੱਲ ਰਹੇ ਹਨ। ਹੜ੍ਹਾਂ ਕਾਰਨ ਪੰਜਾਬ (Punjab Floods) ‘ਚ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਤੁਰੰਤ ਕੇਂਦਰੀ ਮਦਦ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਫਸਲਾਂ ਤਬਾਹ ਕਰ ਦਿੱਤੀਆਂ ਹਨ, ਲੋਕਾਂ ਨੂੰ ਬੇਘਰ ਕੀਤਾ ਹੈ ਅਤੇ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਕਰ ਦਿਤਾ ਹੈ, ਇਸ ਲਈ ਇੱਕ ਵਿਸ਼ੇਸ਼ ਰਾਹਤ ਪੈਕੇਜ ਅਤੇ ਤੁਰੰਤ ਕਾਰਵਾਈ ਜ਼ਰੂਰੀ ਹੈ।













