ਪੰਜਾਬ ਸਰਕਾਰ ਵੱਲੋਂ 1 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ;

 ਪੰਜਾਬ ਸਰਕਾਰ ਦੇ ਵੱਲੋਂ ਪਠਾਨਕੋਟ ਵਿੱਚ ਇੱਕ ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਲਈ ਸੋਮਵਾਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ- ਅਰਧ ਸਰਕਾਰੀ ਦਫਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।ਇੱਥੇ ਇਹ ਸਪੱਸ਼ਟ ਕਰ ਦੇਈਏ ਕਿ 1 ਸਤੰਬਰ ਕੋਈ ਗਜ਼ਟਿਡ ਛੁੱਟੀ ਨਹੀਂ ਹੈ ਸਗੋਂ ਇੱਕ ਰਾਖਵੀਂ ਛੁੱਟੀ ਹੈ ਜਿਸ ਕਾਰਨ ਇਸ ਦਿਨ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।