ਸੰਗਰੂਰ, 31 ਅਗਸਤ,ਬੋਲੇ ਪੰਜਾਬ ਬਿਊਰੋ;
ਅੱਜ ਸਵੇਰੇ 4 ਵਜੇ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੰਗਰੂਰ ਦੇ ਪਿੰਡ ਸੰਗਤਪੁਰਾ ਵਿੱਚ ਸੁਖਪਾਲ ਸਿੰਘ ਮਿਸਤਰੀ ਦਾ ਘਰ ਅਚਾਨਕ ਢਹਿ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਸੱਸ ਕਰਮਜੀਤ ਕੌਰ (60 ਸਾਲ) ਦੀ ਮੌਤ ਹੋ ਗਈ। ਸੁਖਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਗੰਭੀਰ ਜ਼ਖਮੀ ਹੋ ਗਈ।
ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਿੰਡ ਦੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।












