ਪੁਲਿਸ ਵੱਲੋਂ 5 ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਬਦਮਾਸ਼ ਕਾਬੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 5 ਗੈਰ-ਕਾਨੂੰਨੀ ਹਥਿਆਰ ਅਤੇ 5 ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ। ਇਨ੍ਹਾਂ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) ਸ਼ਾਮਲ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਰਮ ਮੈਂਬਰ ਹਨ ਅਤੇ ਸੂਬੇ ਵਿੱਚ ਅਪਰਾਧਿਕ ਨੈੱਟਵਰਕ ਮਜ਼ਬੂਤ ਕਰਨ ਲਈ ਯਤਨ ਕਰ ਰਹੇ ਸਨ।
ਡੀਜੀਪੀ ਨੇ ਖੁਲਾਸਾ ਕੀਤਾ ਕਿ ਮੁਕਤਸਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਗੈਂਗਸਟਰ ਇਲਾਕੇ ਵਿੱਚ ਗਤੀਵਿਧੀਆਂ ਚਲਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਫੌਰੀ ਛਾਪੇਮਾਰੀ ਕੀਤੀ ਅਤੇ ਦੋਵੇਂ ਨੂੰ ਕਾਬੂ ਕਰ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।