ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਕਸਟਡੀ ‘ਚੋਂ ਗੋਲੀਬਾਰੀ ਕਰਕੇ ਭੱਜਿਆ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ। ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਿਲਮੀ ਅੰਦਾਜ਼ ਵਿੱਚ ਫਰਾਰ ਹੋ ਗਏ।
ਸੂਤਰਾਂ ਮੁਤਾਬਕ, ਹਰਿਆਣਾ ਦੇ ਕਰਨਾਲ ’ਚ ਅੱਜ ਸਵੇਰੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਥਾਣੇ ਲਿਜਾਇਆ ਜਾ ਰਿਹਾ ਸੀ। ਪਰ ਰਸਤੇ ਵਿੱਚ ਹੀ ਪਠਾਨਮਾਜਰਾ ਦੇ ਸਾਥੀਆਂ ਨੇ ਪੁਲਿਸ ’ਤੇ ਗੋਲੀਆਂ ਚਲਾਈਆਂ ਅਤੇ ਕਾਰ ਨਾਲ ਅਟੈਕ ਕਰਕੇ ਉਨ੍ਹਾਂ ਨੂੰ ਛੁਡਵਾ ਲਿਆ। ਇਸ ਦੌਰਾਨ ਇੱਕ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਿਆ।
ਫਰਾਰ ਵਿਧਾਇਕ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਤੇ ਇੱਕ ਫਾਰਚੂਨਰ ਗੱਡੀ ਵਿੱਚ ਭੱਜ ਗਏ। ਪੁਲਿਸ ਨੇ ਫਾਰਚੂਨਰ ਜ਼ਬਤ ਕਰ ਲਈ ਹੈ, ਜਦੋਂ ਕਿ ਸਕਾਰਪੀਓ ਵਿੱਚ ਸਵਾਰ ਪਠਾਨਮਾਜਰਾ ਦੀ ਤਲਾਸ਼ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।