ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਪੰਜਾਬ

ਅੰਮ੍ਰਿਤਸਰ, 2 ਸਤੰਬਰ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਸੇਵਾ ਮੁਕਤ ਹੋਏ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਸੁਖਦੇਵ ਸਿੰਘ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਸੁਖਦੇਵ ਸਿੰਘ ਨੇ ਗੁਰਮਤਿ ਪ੍ਰੋਫ਼ੈਸਰ ਦੇ ਤੌਰ ’ਤੇ ਆਪਣੀ ਸੇਵਾ ਸ਼ੁਰੂ ਕੀਤੀ ਸੀ ਅਤੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੰਸਥਾ ਲਈ ਬਿਹਤਰ ਕਾਰਜ ਕੀਤੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਉਹ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸੀਨੀਅਰ ਆਗੂ ਸ. ਤੇਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਪਰਮਜੀਤ ਸਿੰਘ ਲੱਖੇਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਤੇਜਿੰਦਰਪਾਲ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਅਤੇ ਸ. ਤਲਵਿੰਦਰ ਸਿੰਘ ਬੁੱਟਰ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।