ਰਾਜਪੁਰਾ, 3 ਸਤੰਬਰ,ਬੋਲੇ ਪੰਜਾਬ ਬਿਊਰੋ;
ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਦੇ ਕਾਰਨ ਘੱਗਰ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਵੱਲ ਵਧਣ ਲੱਗ ਪਿਆ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਦਰਿਆ ਦੇ ਕੰਢੇ ਤੇ ਨੇੜਲੇ ਪਿੰਡਾਂ ਦੇ ਰਹਿਣ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।
ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਣੀ ਦੇ ਪੱਧਰ ਵਿੱਚ ਵਾਧੇ ਕਰਕੇ ਸਜਰਪੁਰ, ਊਠਸਰ, ਦੜਬਾ, ਸਲੇਮਪੁਰ, ਸਮਸ਼ਪੁਰ, ਜੰਡ ਮਗੋਲੀ, ਹਰਪਾਲਾਂ, ਰਾਮਪੁਰ ਸੌਟਾਂ, ਮਾੜੀਆਂ, ਕਪੂਰੀ, ਕਮਾਲਪੁਰ, ਸਰਾਲਾ ਕਲਾਂ, ਸਰਾਲਾ ਖੁਰਦ, ਕਾਮੀ ਖੁਰਦ, ਚਮਾਰੂ, ਲਾਛੜੂ ਖੁਰਦ, ਮਹਿਦੂਦਾਂ ਮਜੌਲੀ, ਮਾੜੂ ਸਮੇਤ ਹੋਰ ਕਈ ਪਿੰਡਾਂ ਨੂੰ ਹਾਈ ਅਲਰਟ ’ਤੇ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।












