ਕੋਲੰਬੋ, 5 ਸਤੰਬਰ,ਬੋਲੇ ਪੰਜਾਬ ਬਿਊਰੋ;
ਸ੍ਰੀਲੰਕਾ ਦੇ ਉਵਾ ਪ੍ਰਾਂਤ ਵਿਚ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਏਲਾ-ਵੇਲਾਵਾਯਾ ਸੜਕ ’ਤੇ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਘੱਟੋ-ਘੱਟ 15 ਲੋਕਾਂ ਦੀ ਜਾਨ ਚਲੀ ਗਈ ਜਦਕਿ 16 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ।
ਪੁਲਿਸ ਮੁਤਾਬਕ, ਇਹ ਬੱਸ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਲੈ ਕੇ ਯਾਤਰਾ ਤੋਂ ਵਾਪਸ ਆ ਰਹੀ ਸੀ। ਰਾਤ ਦੇ ਸਮੇਂ ਅਚਾਨਕ ਕਾਬੂ ਤੋਂ ਬਾਹਰ ਹੋਈ ਬੱਸ ਖੱਡ ਵਿਚ ਜਾ ਪਲਟੀ, ਜਿਸ ਨਾਲ ਮੌਕੇ ਤੇ ਹੀ ਕਈਆਂ ਦੀ ਮੌਤ ਹੋ ਗਈ।
ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਨੇ ਦੱਸਿਆ ਹੈ ਕਿ ਕੁਝ ਦੀ ਹਾਲਤ ਨਾਜੁਕ ਹੈ।
ਬਚਾਅ ਕਾਰਜ ਲਈ ਪੁਲਿਸ, ਫੌਜ, ਹਵਾਈ ਸੈਨਾ, ਫਾਇਰ ਬ੍ਰਿਗੇਡ ਅਤੇ ਸਥਾਨਕ ਨਿਵਾਸੀਆਂ ਨੇ ਇਕੱਠੇ ਹੋ ਕੇ ਮਦਦ ਕੀਤੀ।














