ਮੋਹਾਲੀ, 6 ਸਤੰਬਰ, ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੇਜ਼ ਬੁਖਾਰ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਭਗਵੰਤ ਮਾਨ ਨੂੰ ਥਕਾਵਟ ਅਤੇ ਹੌਲੀ ਧੜਕਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਇੱਕ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।
ਭਗਵੰਤ ਮਾਨ 2 ਦਿਨ ਪਹਿਲਾਂ ਬਿਮਾਰ ਹੋ ਗਏ ਸਨ। ਜਿਸ ਕਾਰਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਉਨ੍ਹਾਂ ਦਾ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਨ੍ਹਾਂ ਦਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਇਲਾਜ ਚੱਲ ਰਿਹਾ ਸੀ।












