ਨਵੀਂ ਦਿੱਲੀ 7 ਸਤੰਬਰ ,ਬੋਲੇ ਪੰਜਾਬ ਬਿਊਰੋ;
ਦਿੱਲੀ ਦੀ ਮੁੱਖ ਮੰਤਰੀ ਨੇ ਅੱਜ ਪੰਜਾਬ ਨੂੰ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਉਹਨਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਸੂਬੇ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹਨਾਂ ਦੀ ਸਰਕਾਰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਕਿਸੇ ਵੀ ਮਦਦ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਦਿੱਲੀ ਸਰਕਾਰ ਵੱਲੋਂ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕਰ ਰਹੇ ਹਾਂ ਅਤੇ ਕਾਮਨਾ ਕਰਦੇ ਹਾਂ ਕਿ ਸੂਬਾ ਇਸ ਨਾਜ਼ੁਕ ਸਥਿਤੀ ਤੋਂ ਉੱਭਰ ਜਾਵੇ ਅਤੇ ਇਸ ਦੇ ਲੋਕ ਆਪਣਾ ਆਮ ਜੀਵਨ ਮੁੜ ਸ਼ੁਰੂ ਕਰ ਸਕਣ।’’














