ਹੜ੍ਹਾਂ ਦੀ ਮਾਰ ਹੇਠ ਆਈਆਂ ਆਸ਼ਾ ਵਰਕਰਾਂ ਨੂੰ ਨਹੀਂ ਮਿਲੀਆਂ ਦੋ ਮਹੀਨਿਆਂ ਤੋਂ ਤਨਖਾਹਾਂ

ਪੰਜਾਬ

ਮੂਹਰਲੀ ਕਤਾਰ ਵਿੱਚ ਭੁੱਖੇ ਪੇਟ ਦੇ ਰਹੀਆਂ ਹਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾ


ਗੁਰਦਾਸਪੁਰ 7 ਸਤੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);

ਇੱਕ ਪਾਸੇ ਪੰਜਾਬ ਦੇ ਵੱਡੇ ਹਿੱਸੇ ਵਿੱਚ ਹੜ੍ਹਾਂ ਕਾਰਨ ਭਾਰੀ ਤਬਾਹੀ ਦਾ ਮੰਜ਼ਰ ਵਾਪਰਿਆ ਪਿਆ ਹੈ। ਰਾਵੀ ਸਤਲੁਜ, ਬਿਆਸ ਘੱਗਰ ਸਮੇਤ ਬਰਸਾਤੀ ਨਾਲਿਆਂ ਵਿੱਚ ਆਏ ਹੜ੍ਹ ਕਾਰਨ ਪੰਜਾਬ ਦੇ ਲੋਕਾਂ ਦੀਆਂ ਮੁਸਕਲਾਂ ਵਿਚ ਭਾਰੀ ਵਾਧਾ ਹੋਇਆ ਹੈ ਉੱਧਰ ਪੰਜਾਬ ਦੇ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਦੇ ਤੌਰ ਤੇ ਜਾਣੀ ਜਾਂਦੀਆਂ 18000 ਲਗਭਗ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਸ਼ੀਬ ਨਹੀਂ ਹੋਈਆਂ। ਜਿਸ ਕਰਕੇ ਇਸ ਭਿਅੰਕਰ। ਦੌਰ ਵਿੱਚ ਉਨ੍ਹਾਂ ਨੂੰ ਆਪਣੀ ਘਰੇਲੂ ਜ਼ਿੰਦਗੀ ਨੂੰ ਚਲਾਉਣ ਲਈ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸ਼ਕਲ ਦੀ ਘੜੀ ਵਿੱਚ ਆਪਣੀ ਜਾਨ ਮਾਲ ਦੀ ਪ੍ਰਵਾਹ ਨਾ ਕਰਦਿਆਂ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਬਣਾਈਆਂ ਰਾਹਤ ਟੀਮਾਂ ਵਿੱਚ ਦਿਨ ਰਾਤ ਸੇਵਾ ਕਰ ਰਹੀਆਂ ਹਨ। ਡੈਮੋਕ੍ਰੇਟਿਕ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਗੁਰਦਾਸਪੁਰ ਦੀ ਪ੍ਰਧਾਨ ਬਲਵਿੰਦਰ ਕੌਰ ਅਲੀਸ਼ੇਰ ਅਤੇ ਜਨਰਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਰਫ਼ 2500 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ। ਅਤੇ ਬਾਕੀ ਉਨ੍ਹਾਂ ਨੂੰ 52 ਤਰ੍ਹਾਂ ਦੇ ਕੰਮ ਕਰਨ ਬਦਲੇ ਮਾਣ ਭੱਤਾ ਦਿੱਤਾ ਜਾਂਦਾ ਹੈ। ਪਰ ਬਾਰਸ਼, ਅਤੇ ਹੜ੍ਹਾਂ ਕਾਰਨ ਪਿੰਡਾਂ ਵਿੱਚ ਕੋਈ ਵੀ ਕੰਮ ਨਹੀਂ ਹੋ ਰਿਹਾ ਜਿਸ ਕਰਕੇ ਉਹਨਾਂ ਨੂੰ ਇਸ ਮਹੀਨੇ ਕੋਈ ਮਿਹਨਤਾਨਾ ਵੀ ਨਹੀਂ ਮਿਲਣਾ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਿਚੋਂ ਵੱਡੀ ਗਿਣਤੀ ਗਰੀਬ ਪਰਿਵਾਰਾਂ ਨਾਲ ਸਬੰਧਤ ਹੈ ਜਿਨ੍ਹਾਂ ਲਈ ਦੋ ਡੰਗ ਦੀ ਰੋਟੀ ਵੀ ਇਸ ਸਮੇਂ ਨਸ਼ੀਬ ਨਹੀਂ ਹੋ ਰਹੀ। ਇਹੋ ਹਾਲਾਤ ਉਹਨਾਂ ਦੀਆਂ ਸੁਪਰਵਾਈਜ਼ਰ ਦੇ ਤੌਰ ਤੇ ਕੰਮ ਕਰਦੀਆਂ ਆਸ਼ਾ ਫੈਸੀਲੀਟੇਟਰਜ ਦਾ ਹੈ ਜਿਨ੍ਹਾਂ ਨੇ 20 ਪਿੰਡਾਂ ਦੀਆਂ ਸਿਹਤ ਸੇਵਾਵਾਂ ਦੀ ਨਿਗਰਾਨੀ ਕਰਨੀ ਹੁੰਦੀ ਹੈ। ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਵਲ ਸਰਜਨ ਗੁਰਦਾਸਪੁਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ। ਨਹੀਂ ਤਾਂ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਗੁਰਵਿੰਦਰ ਕੌਰ ਸ਼ਾਹਪੁਰ ਕੋਟਲੀ, ਮੋਨਿਕਾ ਗੁਰਦਾਸਪੁਰ, ਪਰਮਜੀਤ ਕੌਰ ਬਾਠਾਵਾਲਾ ਮੀਰਾਂ ਕਾਹਨੂੰਵਾਨ, ਕਾਂਤਾ ਦੇਵੀ, ਕੁਲਬੀਰ ਕੌਰ ਭੁੱਲਰ ਸਿਮਰਨਜੀਤ ਕੌਰ, ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।