ਚੰਡੀਗੜ੍ਹ, 8 ਸਤੰਬਰ,ਬੋਲੇ ਪੰਜਾਬ ਬਿਊਰੋ;
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ 9 ਸਤੰਬਰ ਨੂੰ ਪੰਜਾਬ ਆ ਰਹੇ ਹਨ। ਉਹ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (8 ਸਤੰਬਰ) ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਮਾਨ ਅਜੇ ਵੀ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ, ਉਹ ਉੱਥੋਂ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਸੂਬੇ ਵਿੱਚ ਹੜ੍ਹ ਸਬੰਧੀ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਮਾਨ ਨੇ ਇਸ ਸਬੰਧ ਵਿੱਚ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਮੇਰੀ ਤਰਜੀਹ ਹੈ।












