Punjab ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਕੀਤੇ ਹਨ। ਇਹ ਐਲਾਨ ਹੜ੍ਹ ਕਾਰਨ ਨੁਕਸਾਨ ਦਾ ਸ਼ਿਕਾਰ ਹੋਏ ਪਰਿਵਾਰਾਂ, ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਰਥਿਕ ਸਹਾਇਤਾ ਪਹੁੰਚਾਉਣ ਲਈ ਕੀਤੇ ਗਏ ਹਨ।

ਮੁਆਵਜ਼ੇ ਦੀ ਘੋਸ਼ਣਾ
ਮੌਤ ਦਾ ਮੁਆਵਜ਼ਾ: ਹੜ੍ਹਾਂ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਫਸਲਾਂ ਦਾ ਮੁਆਵਜ਼ਾ: ਕਿਸਾਨਾਂ ਦੀ ਖਰਾਬ ਹੋਈਆਂ ਫਸਲਾਂ ਲਈ ਸਰਕਾਰ ਵੱਲੋਂ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਸਰਕਾਰ ਨੇ ਦਾਅਵਾ ਕੀਤਾ ਕਿ ਇਹ ਰਕਮ ਦੇਸ਼ ਦੇ ਕਿਸੇ ਵੀ ਹੋਰ ਸੂਬੇ ਨਾਲੋਂ ਵੱਧ ਹੈ।

ਘਰਾਂ ਦਾ ਮੁਆਵਜ਼ਾ: ਜਿਨ੍ਹਾਂ ਦੇ ਘਰ ਹੜ੍ਹਾਂ ਕਾਰਨ ਡਹਿ ਗਏ ਹਨ, ਉਨ੍ਹਾਂ ਦਾ ਸਰਵੇਖਣ ਕਰਕੇ ਤੁਰੰਤ ਮੁਆਵਜ਼ਾ ਮੁਹੱਈਆ ਕਰਾਇਆ ਜਾਵੇਗਾ।

ਪਸ਼ੂਆਂ ਦਾ ਮੁਆਵਜ਼ਾ: ਹੜ੍ਹਾਂ ਦੌਰਾਨ ਮਰੇ ਪਸ਼ੂਆਂ ਲਈ ਵੀ ਸਹਾਇਤਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

“ਜਿਸ ਦਾ ਖੇਤ ਉਸਦੀ ਰੇਤ”
ਮੁੱਖ ਮੰਤਰੀ ਨੇ “ਜਿਸ ਦਾ ਖੇਤ ਉਸਦੀ ਰੇਤ” ਨਾਂ ਦੀ ਖਾਸ ਨੀਤੀ ਦਾ ਐਲਾਨ ਕੀਤਾ ਹੈ। ਇਸ ਨੀਤੀ ਅਧੀਨ, ਕਿਸਾਨ ਆਪਣੇ ਖੇਤਾਂ ਵਿੱਚ ਹੜ੍ਹਾਂ ਦੌਰਾਨ ਜੰਮੀ ਰੇਤ ਅਤੇ ਮਿੱਟੀ ਨੂੰ ਕੱਢ ਕੇ ਵੇਚ ਸਕਣਗੇ। ਇਸ ਨਾਲ ਇੱਕ ਪਾਸੇ ਦਰਿਆਵਾਂ ਦੀ ਚੌੜਾਈ ਵਧੇਗੀ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਵਾਧੂ ਆਮਦਨ ਦਾ ਸਰੋਤ ਮਿਲੇਗਾ।

ਹੋਰ ਕਦਮ
ਸ਼ਹਿਰੀ ਖੇਤਰਾਂ ਵਿੱਚ ਵਿਆਪਕ ਪੱਧਰ ‘ਤੇ ਸਫਾਈ ਮੁਹਿੰਮ ਚਲਾਈ ਜਾਵੇਗੀ।ਹੜ੍ਹਾਂ ਕਾਰਨ ਨੁਕਸਾਨੀਆਂ ਦਾ ਸ਼ਿਕਾਰ ਹੋਏ ਸਕੂਲਾਂ, ਕਾਲਜਾਂ ਅਤੇ ਬਿਜਲੀ ਗਰਿੱਡਾਂ ਦੀ ਦੁਬਾਰਾ ਮੁਰੰਮਤ ਤੇ ਸਹਾਇਤਾ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।