ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਉਪ ਰਾਸ਼ਟਰਪਤੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 9ਸਤੰਬਰ ,ਬੋਲੇ ਪੰਜਾਬ ਬਿਊਰੋ;

ਉਪ ਰਾਸ਼ਟਰਪਤੀ ਚੋਣਾਂ ਵਿਚ NDA ਦੀ ਵੱਡੀ ਜਿੱਤ ਹੋਈ ਹੈ।ਦੇਸ਼ ਦੇ ਸੀ ਪੀ ਰਾਧਾਕ੍ਰਿਸ਼ਨਨ15ਵੇਂ ਉਪ ਰਾਸ਼ਟਰਪਤੀ ਹੋਣਗੇ। ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਨੂੰ 452 ਪਹਿਲੀ ਪਸੰਦ ਦੀਆਂ ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਇੰਡੀਆ ਉਮੀਦਵਾਰ ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ। ਰਾਧਾਕ੍ਰਿਸ਼ਨਨ ਨੇ 152 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਜਗਦੀਪ ਧਨਖੜ ਨੇ ਅਚਾਨਕ 21 ਜੁਲਾਈ ਨੂੰ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦਾ ਕਾਰਜਕਾਲ 10 ਅਗਸਤ, 2027 ਤੱਕ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।