ਪੰਜਾਬ ਦੇ ਕਈ ਸਕੂਲਾਂ ‘ਚ ਤਿੰਨ ਦਿਨ ਛੁੱਟੀ ਰਹੇਗੀ

ਪੰਜਾਬ


ਬੁਢਲਾਡਾ, 9 ਸਤੰਬਰ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਮੈਜਿਸਟਰੇਟ ਮਾਨਸਾ ਨਵਜੋਤ ਕੌਰ (IAS) ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਸਕੂਲਾਂ ਵਿੱਚ 9 ਸਤੰਬਰ ਤੋਂ 11 ਸਤੰਬਰ 2025 ਤੱਕ ਛੁੱਟੀਆਂ ਐਲਾਨਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਨ੍ਹਾਂ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ, ਉਹਨਾਂ ਦੇ ਨਾਂ ਹੇਠ ਲਿਖੇ ਹਨ –
• ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਬੁਢਲਾਡਾ ਪਿੰਡ
• ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਮਾਨਸਾ
• ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕ ਬਸਤੀ ਮਾਨਸਾ
• ਸਰਕਾਰੀ ਪ੍ਰਾਇਮਰੀ ਸਕੂਲ ਹੋਡਲਾ ਕਲਾਂ
• ਸਰਕਾਰੀ ਪ੍ਰਾਇਮਰੀ ਸਕੂਲ ਹਮੀਰਗੜ੍ਹ ਢੈਪਈ
• ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਗੜ੍ਹ
• ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ
• ਸਰਕਾਰੀ ਹਾਈ ਸਕੂਲ ਮਲ ਸਿੰਘ ਵਾਲਾ
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਛੁੱਟੀਆਂ ਸਿਰਫ਼ ਵਿਦਿਆਰਥੀਆਂ ਦੀ ਸੁਰੱਖਿਆ ਲਈ ਐਲਾਨੀਆਂ ਗਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।