ਬਠਿੰਡਾ,11, ਸਤੰਬਰ ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ) ;
ਪੀ ਡਬਲਿਊ ਡੀ ,ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨਿਕਲ ਇੰਪਲਾਈਜ ਯੂਨੀਅਨ ਯੂਨੀਅਨ ਬਰਾਂਚ ਬਠਿੰਡਾ ਦੀ ਮੀਟਿੰਗ ਪ੍ਰਧਾਨ ਉਮੇਦ ਸਿੰਘ ਬਿਸਟ ਦੀ ਪ੍ਰਧਾਨਗੀ ਹੇਠ ਚਿਲਡਨ ਪਾਰਕ ਬਠਿੰਡਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਜਥੇਬੰਦੀ ਵਿੱਚ ਵੱਖ-ਵੱਖ ਯੂਨੀਅਰ ਨੂੰ ਛੱਡ ਕੇ ਕਈ ਆਗੂ ਤੇ ਵਰਕਰ ਟੈਕਨੀਕਲ ਐਡ ਮਕੈਨੀਕਲ ਯੂਨੀਅਨ ਵਿੱਚ ਸ਼ਾਮਲ ਹੋਏ ਜਿਸ ਦਾ ਬਰਾਂਚ ਕਮੇਟੀ ਤੇ ਸੂਬਾ ਕਮੇਟੀ ਨੇ , ਮੀਟਿੰਗ ਦੌਰਾਨ ਆਗੂਆਂ ਨੇ ਨਵੇਂ ਆਏ ਸਾਥੀਆਂ ਨੂੰ ਜਿੱਥੇ ਜੀ ਆਇਆਂ ਨੂੰ ਆਖਿਆ ਉਥੇ ਉਹਨਾਂ ਭਰੋਸਾ ਦਿੱਤਾ ਕਿ ਜਥੇਬੰਦੀ ਮੁਲਾਜ਼ਮਾਂ ਦੀਆਂ ਮੰਗਾਂ ਲਈ ਹਮੇਸ਼ਾ ਅੱਗੇ ਹੋ ਕੇ ਲੜਦੀ ਰਹੀ ਹੈ ਅਤੇ ਲੜਦੀ ਰਹੇਗੀ ,ਮੀਟਿੰਗ ਵਿੱਚ ਵਿਸ਼ੇਸ਼ ਮਤਾ ਪਾ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਦੱਸਿਆ ਕਿ ਜਥੇਬੰਦੀ ਵੱਲੋਂ ਹੜ ਪੀੜਤਾਂ ਨਾਲ ਜਥੇਬੰਦੀ ਖੜੀ ਹੈ ਅਤੇ ਸਟੇਟ ਕਮੇਟੀ ਦੇ ਬੈਨਰ ਹੇਠ ਜਥੇਬੰਦੀ ਹੜ ਪੀੜਤ ਇਲਾਕਿਆਂ ਵਿੱਚ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ ਰਹੀ ਹੈ ਅਤੇ ਲਗਾਤਾਰ ਪਾਉਂਦੀ ਰਹੇਗੀ, ਮੀਟਿੰਗ ਵਿੱਚ ਫੈਸਲਾ ਕੀਤਾ ਕਿ ਜਥੇਬੰਦੀ ਡੈਮੋਕ੍ਰੇਟਿਕ ਇੰਪਲਾਈਜ ਫੈਡਰੇਸ਼ਨ ਦੀ ਅਗਵਾਈ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝੇ ਫਰੰਟ ਦੇ ਸੰਘਰਸ਼ਾਂ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰੇਗੀ ,ਉਥੇ ਨਾਲ ਹੀ ਡੀ ਐਮ ਐਂਫ ਨਾਲ ਸੰਬੰਧਿਤ ਸਿਹਯੋਗੀ ਜਥੇਬੰਦੀਆਂ ਨਾਲ ਮਿਲ ਕੇ ਹੜ ਪੀੜਤ ਲੋਕਾਂ ਦੀ ਸਹਾਇਤਾ ਕਰਨ ਦੀ ਜਾਰੀ ਕੀਤੀ ਮੁਹਿੰਮ ਵਿੱਚ ਵੱਧ ਝੜ ਕੇ ਸ਼ਾਮਿਲ ਹੋਵੇਗੀ ਮੀਟਿੰਗ ਵਿੱਚ ਜਸਵਿੰਦਰ ਸਿੰਘ ,ਬਲਵਿੰਦਰ ਸਿੰਘ, ਬਿਕਰਮਜੀਤ ਸਿੰਘ ਬਠਿੰਡਾ, ਜੋਗਿੰਦਰ ਸਿੰਘ ਦਾਨਾ ਸਿੰਘ , ਸੁਖਵਿੰਦਰ ਸਿੰਘ ਜਗਰੂਪ ਸਿੰਘ ਸਕੱਤਰ ਜੰਟਾ ਸਿੰਘ ਬੱਲੂਆਣਾ ਆਦਿ ਹਾਜਰ ਸਨ।












