ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪ੍ਰੈਸ ਕਾਨਫਰੰਸ

ਚੰਡੀਗੜ੍ਹ ਪੰਜਾਬ

ਹੜ੍ਹ ਪੀੜਤਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਉਰੋ;

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 6 ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਵਾਪਸ ਪਰਤੇ। ਅਗਲੇ ਹੀ ਦਿਨ, ਅੱਜ, ਮੁੱਖ ਮੰਤਰੀ ਮਾਨ ਨੇ ਸਾਰੇ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸੂਬੇ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ 16 ਅਕਤੂਬਰ ਤੋਂ ਸ਼ੁਰੂ ਹੋਵੇਗੀ। ਹੜ੍ਹ ਪੀੜਤਾਂ ਨੂੰ 45 ਦਿਨਾਂ ਵਿੱਚ ਮੁਆਵਜ਼ਾ ਦਿੱਤਾ ਜਾਵੇਗਾ। ਸਾਰੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ ਕਿ ਜਿੱਥੇ ਪਾਣੀ ਘੱਟ ਗਿਆ ਹੈ, ਉਨ੍ਹਾਂ ਥਾਵਾਂ ਦੀ ਗਿਰਦਾਵਰੀ ਕੀਤੀ ਜਾਵੇ ਅਤੇ ਜਲਦੀ ਰਿਪੋਰਟ ਪੇਸ਼ ਕੀਤੀ ਜਾਵੇ। ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਵੱਲੋਂ ਕੁਝ ਦਿਨ ਪਹਿਲਾਂ ਕਿਸਾਨ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਿਦਾਇਤ ਕੀਤੀ ਗਈ ਹੈ ਕਿ ਜਿੱਥੇ ਪਾਣੀ ਘੱਟ ਹੋ ਗਿਆ, ਉਥੇ ਸਪੈਸ਼ਲ ਗਿਰਦਾਵਰੀਆਂ ਕਰਕੇ ਦਿਓ, ਜਿਸ ਵਿੱਚ ਖੇਤੀ, ਘਰਾਂ ਅਤੇ ਪਸ਼ੂਆਂ ਦਾ ਨੁਕਸਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੈਂ ਉਦੋਂ ਤੱਕ ਚੈਨ ਨਾਲ ਨਹੀਂ ਸੋਵਾਂਗਾ ਜਦੋਂ ਤੱਕ ਸਾਰਿਆਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ 30-40 ਦਿਨਾਂ ਵਿੱਚ ਗਿਰਦਾਵਰੀ ਦਾ ਡਾਟਾ ਆ ਜਾਵੇਗਾ, ਚੈਕ ਸਾਡੇ ਕੋਲ ਤਿਆਰ ਪਏ ਹਨ। ਉਨ੍ਹਾਂ ਕਿਹਾ ਕਿ ਐਸਡੀਐਫਆਰ ਦੇ ਰੇਟ ਮੁਤਾਬਕ 6800 ਰੁਪਏ ਹੈ, ਪ੍ਰੰਤੂ ਅਸੀਂ ਆਪਣੇ ਵੱਲੋਂ 40000 ਰੁਪਏ ਦੇਵਾਂਗੇ। ਮੱਝ ਲਈ 37500 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਨਿਯਮਾਂ ਮੁਤਾਬਕ ਵਧਾ ਕੇ ਲੋਕਾਂ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਿੱਚ 53 ਦੀ ਮੌਤ ਹੋਈ ਹੈ, ਜਿਸ ਵਿਚੋਂ 42 ਦਾ ਮੁਆਵਜ਼ੇ ਦੇ ਚੈਕ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿਵਾਲੀ ਤੱਕ ਬਹੁਤੇ ਲੋਕਾਂ ਨੂੰ ਚੈਕ ਦੇ ਦੇਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਇਕੱਲੀ ਨਹੀਂ, ਸਰਕਾਰ ਨਾਲ ਬਹੁਤ ਸਾਰੇ ਲੋਕ ਖੜ੍ਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।