ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ ਮਿਲਿਆ ਪਾਬੰਦੀਸ਼ੁਦਾ ਸਾਮਾਨ

ਪੰਜਾਬ


ਤਰਨਤਾਰਨ, 15 ਸਤੰਬਰ,ਬੋਲੇ ਪੰਜਾਬ ਬਿਊਰੋ;
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਇੱਕ ਵਾਰ ਫਿਰ 4 ਮੋਬਾਈਲ ਫੋਨ, 22 ਹੀਟਰ ਸਪ੍ਰਿੰਗ, 62 ਤੰਬਾਕੂ ਪੈਕੇਟ, ਕੂਲ ਲਿਪ ਦੇ 5 ਪੈਕੇਟ, 8 ਲਾਈਟਰ, ਪਰੇਗਾ ਦਵਾਈ ਦਾ 1 ਪੱਤਾ, ਬੀੜੀਆਂ ਦੇ 20 ਵੱਡੇ ਬੰਡਲ ਅਤੇ ਬੀੜੀਆਂ ਦੇ 19 ਛੋਟੇ ਬੰਡਲ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਨਾਮਜ਼ਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਅਤੇ ਕੁਲਜੀਤ ਸਿੰਘ ਵੱਲੋਂ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਵਿੱਚੋਂ ਉਪਰੋਕਤ ਬਰਾਮਦ ਕੀਤੇ ਗਏ ਹਨ ਅਤੇ ਕਾਨੂੰਨੀ ਕਾਰਵਾਈ ਸਬੰਧੀ ਪੁਲਿਸ ਨੂੰ ਲਿਖਤੀ ਜਾਣਕਾਰੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਹਾਇਕ ਸੁਪਰਡੈਂਟ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸ਼ੁਭਮ ਪੁੱਤਰ ਯਸ਼ਪਾਲ ਵਾਸੀ ਪਿੰਡ ਕਿਲਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਅਤੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।