ਮੋਹਾਲੀ 21 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਵਿੱਚ ਆਖਰੀ ਸਾਹ ਲਿਆ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ, ਜਿਸ ਲਈ ਉਹ ਚੰਡੀਗੜ੍ਹ ਪੀਜੀਆਈ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 1 ਵਜੇ ਮੋਹਾਲੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਚਰਨਜੀਤ ਆਹੂਜਾ ਨੇ ਆਪਣੀਆਂ ਸੰਗੀਤਕ ਰਚਨਾਵਾਂ ਰਾਹੀਂ ਕਈ ਕਲਾਕਾਰਾਂ ਨੂੰ ਪ੍ਰਸਿੱਧੀ ਦਿਵਾਈ। ਗਾਇਕ ਸੁਰਜੀਤ ਖਾਨ, ਸਤਵਿੰਦਰ ਬੁੱਗਾ, ਗੁਰ ਕਿਰਪਾਲ ਸੂਰਾਪੁਰੀ, ਸੂਫੀ ਬਲਬੀਰ, ਜੈਲੀ, ਆਰ. ਦੀਪ ਰਮਨ, ਭੁਪਿੰਦਰ ਬੱਬਲ, ਬਿੱਲ ਸਿੰਘ ਅਤੇ ਹੋਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦੇ ਬੇਵਕਤੀ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।












