ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਮਹਿਲਾ DSP ਨਾਲ ਧੱਕਾ ਮੁੱਕੀ

ਪੰਜਾਬ

ਨਾਭਾ, 22 ਸਤੰਬਰ, ਬੋਲੇ ਪੰਜਾਬ ਬਿਊਰੋ;

ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਮਹਿਲਾ ਡੀ ਐਸ ਪੀ ਨਾਲ ਪ੍ਰਦਰਸ਼ਨਕਾਰੀਆਂ ਵੱਲੋਂ ਧੱਕਾ ਮੁੱਕੀ ਕੀਤੇ ਜਾਣ ਦੀ ਖਬਰ ਹੈ। ਨਾਭਾ ਵਿੱਚ ਕਿਸਾਨਾਂ ਵੱਲੋਂ ਟਰਾਲੀ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਡੀਐਸਪੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨ ਦੌਰਾਨ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਡੀ ਐਸ ਪੀ ਮਨਦੀਪ ਕੌਰ ਨਾਲ ਕਿਸਾਨਾਂ ਵੱਲੋਂ ਧੱਕਾ ਮੁੱਕੀ ਕੀਤੀ ਗਈ। ਡੀਐਸਪੀ ਮਨਦੀਪ ਕੌਰ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚੋਂ ਕਿਸੇ ਜ਼ਰੂਰੀ ਕੰਮ ਲਈ ਜਾ ਰਹੀ ਸੀ ਤਾਂ ਪ੍ਰਦਰਸ਼ਨਕਾਰੀਆਂ ਵੱਲੋਂ ਉਸ ਦੀ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਪ੍ਰਦਰਸ਼ਨ ਕਾਰੀਆਂ ਨੇ ਉਸਦੀ ਵਰਦੀ ਨੂੰ ਹੱਥ ਪਾਇਆ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਪ੍ਰਦਰਸ਼ਨਕਾਰੀਆਂ ਨੇ ਉਸਦੇ ਜੂੜੇ ਨੂੰ ਹੱਥ ਪਾਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ, ਉਨ੍ਹਾਂ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਪਰ ਪੁਲਿਸ ਵੱਲੋਂ ਧੱਕਾ ਮੁੱਕੀ ਕੀਤੀ ਗਈ ਅਤੇ ਹੰਗਾਮੇ ਵਾਲੀ ਸਥਿਤੀ ਬਣਾਈ ਗਈ। ਕਿਸਾਨ ਬੀਬੀਆਂ ਨੇ ਕਿਹਾ ਕਿ ਉਨ੍ਹਾਂ ਉਪਰ ਲਗਾਏ ਜਾ ਰਹੇ ਦੋਸ਼ ਬਿਲਕੁਲ ਝੂਠੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।