ਅੰਮ੍ਰਿਤਸਰ, 23 ਸਤੰਬਰ,ਬੋਲੇ ਪੰਜਾਬ ਬਿਊਰੋ;
ਸੀ-ਡਵੀਜ਼ਨ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਕਾਰ ਡਕੈਤੀ ਵਿੱਚ ਸ਼ਾਮਲ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਗੋਲਡੀ, ਵਾਸੀ ਪੱਟੀ ਸ਼ਾਮਦੀ, ਤਰਨਤਾਰਨ ਅਤੇ ਵਤਨਮ ਸਿੰਘ, ਵਾਸੀ ਛੋਟੀਆ ਗਿਲਵਾਲੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ।
ਪੁਲਿਸ ਨੇ ਚੋਰੀ ਕੀਤੀ ਆਈ-10 ਮੈਗਨਾ ਕਾਰ ਅਤੇ ਅਪਰਾਧ ਵਿੱਚ ਵਰਤੀ ਗਈ ਖਿਡੌਣਾ ਪਿਸਤੌਲ ਬਰਾਮਦ ਕੀਤੀ ਹੈ।












