ਪੰਜਾਬ ਕੈਬਨਿਟ ਵੱਲੋਂ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਨੂੰ ਮਨਜ਼ੂਰੀ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ;

 ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈ ਗਏ।  ਜਿਸ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ। 

ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਵਿਜੀਲੈਂਸ ਨੇ ਜੂਨ 2022 ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਇਹ ਸਾਹਮਣੇ ਆਇਆ ਸੀ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ। ਪੀਐਮਐਲਏ ਤਹਿਤ ਇਹ ਕਾਰਵਾਈ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਦੇ ਵੱਲੋਂ ਇਸ ਸਬੰਧੀ ਗਵਰਨਰ ਪੰਜਾਬ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।