ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ ਦੀ ਸੂਬਾ ਪੱਧਰੀ ਮੀਟਿੰਗ ਹੋਈ

ਪੰਜਾਬ

ਫਤਿਹਗੜ੍ਹ ਸਾਹਿਬ,24, ਸਤੰਬਰ (ਮਲਾਗਰ ਖਮਾਣੋਂ)

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ: ਵੱਲੋਂ ਅੱਜ ਸੂਬਾ ਪੱਧਰੀ ਮੀਟਿੰਗ ਵਿਖੇ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਜਗਵੀਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਬੁਲਾਰਿਆਂ ਵੱਲੋਂ ਅਗਲੇ ਸੰਘਰਸ਼ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਜੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਵਾਟਰ ਸਪਲਾਈ ਅਤੇ ਸੀਵਰੇਜ਼ ਕਾਮੇਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਨਾਲ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਇਨਾਂ ਕਾਮਿਆਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਸਾਡੇ ਮੌੜ ਮੰਡੀ ਦੇ ਵਰਕਰਾਂ ਤੇ ਝੂਠੇ ਮੁੱਕਦਮੇ ਦਰਜ਼ ਕਰਕੇ ਉਨਾ ਨੂੰ ਜੇਲ ਭੇਜਿਆ ਗਿਆ। ਅਤੇ ਉਨਾ ਨੂੰ ਰੁਜਗਾਰ ਵਿਹੁਣਾ ਕੀਤਾ ਗਿਆ ਜਥੇਬੰਦੀ ਵੱਲੋਂ ਮੀਟਿੰਗ ਦੌਰਾਨ ਇਸ ਗੱਲ ਨੂੰ ਹੀ ਪਹਿਲ ਦੇ ਆਧਾਰ ਤੇ ਵਿਚਾਰਿਆ ਗਿਆ ਕਿ ਮੌੜ ਮੰਡੀ ਵਰਕਰਾਂ ਦੇ ਰੁਜਗਾਰ ਦੀ ਬਹਾਲੀ ਲਈ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲਬਾਤ ਚਲ ਰਹੀ ਹੈ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ 24/09/2025 ਨੂੰ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਹੱਕੀ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਸੂਬਾ ਕਮੇਟੀ ਵੱਲੋਂ ਜਲਦ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਪ੍ਰਮੁੱਖ ਸਲਾਹਕਾਰ ਸੀ੍ ਨਿਵਾਸ ਸਰਮਾਂ ਸੰਗਰੂਰ ਜਨਰਲ ਸਕੱਤਰ ਜਗਵੀਰ ਸਿੰਘ ਹਰਦੀਪ ਕੁਮਾਰ ਸੰਜੂ ਕੁਮਾਰ ਧੂਰੀ, ਗੁਰਜੰਟ ਸਿੰਘ ਉਗਰਾਹਾਂ, ਬੀਰਾ ਸਿੰਘ ਬਰੇਟਾ, ਜਗਸੀਰ ਸਿੰਘ ਟਾਹਲੀਆਂ, ਗੁਰਿੰਦਰ ਸਿੰਘ ਫਤਹਿਗੜ ਸਾਹਿਬ, ਸੰਜੂ ਕੁਮਾਰ ਰਾਜਪੁਰਾ, ਅਮਰੀਕ ਸਿੰਘ ਬਰਨਾਲਾ, ਨਰਿੰਦਰ ਕੁਮਾਰ ਨੰਗਲ, ਸਨੀ ਪਾਰਸ ਬਟਾਲਾ, ਅਨੂਪ ਸਰਮਾਂ ਦੀਨਾਨਗਰ, ਨਵਨੀਤ ਕੁਮਾਰ ਅਤੇ ਮਿਊਂਸੀਪਲ ਕਮੇਟੀ ਤੋਂ ਲਲਿਤ ਕੁਮਾਰ ਨੰਗਲ ਜੀ ਨੇ ਵੀ ਮੀਟਿੰਗ ਵਿੱਚ ਸਮੂਲੀਅਤ ਕੀਤੀ |

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।