ਲੁਧਿਆਣਾ, 25 ਸਤੰਬਰ,ਬੋਲੇ ਪੰਜਾਬ ਬਿਊਰੋ;
ਪੁਲਿਸ ਮੁਲਾਜ਼ਮਾਂ ਨੂੰ ਲੁਧਿਆਣਾ ਕਮਿਸ਼ਨਰੇਟ ਅਧੀਨ ਆਉਂਦੇ ਪੁਲਿਸ ਥਾਣਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕੁੱਲ 15 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਤਿੰਨ ਇੰਸਪੈਕਟਰ, ਇੱਕ ਸਬ-ਇੰਸਪੈਕਟਰ, ਚਾਰ ਏਐਸਆਈ, ਦੋ ਹੈੱਡ ਕਾਂਸਟੇਬਲ ਅਤੇ ਪੰਜ ਸੀਨੀਅਰ ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਤੁਰੰਤ ਆਪਣੀਆਂ ਨਵੀਆਂ ਪੋਸਟਿੰਗਾਂ ‘ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਪੂਰੀ ਸੂਚੀ ਪੜ੍ਹੋ :-













