ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਅਤੇ ਸਿਰਫ ਲੋਕਾਂ ਨੂੰ ਸਮਰਪਿਤ ਸਰਕਾਰ : ਕੁਲਵੰਤ ਸਿੰਘ

ਪੰਜਾਬ

ਮੋਹਾਲੀ ਹਲਕੇ ਵਿੱਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਵੱਡੀ ਗਿਣਤੀ ਵਿੱਚ ਮਹਿਲਾਵਾਂ ਸਮੇਤ ਨੌਜਵਾਨਾਂ ਨੇ ਕੀਤੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ

ਮੋਹਾਲੀ 26 ਸਿਤੰਬਰ ,ਬੋਲੇ ਪੰਜਾਬ ਬਿਊਰੋ;

ਹੜ ਪੀੜਤਾਂ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਹੀ ਮੰਤਰੀ, ਸਾਰੇ ਹੀ ਵਿਧਾਇਕ ਅਤੇ ਆਮ ਆਦਮੀ ਪਾਰਟੀ ਦਾ ਇੱਕ- ਇੱਕ ਵਰਕਰ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਅਤੇ ਜੋ ਬਾਹਰ ਸਨ, ਉਹ ਵਰਕਰ ਅਤੇ ਸਮਰਥਕ ਹੜ੍ਹ ਪੀੜਤ ਲੋਕਾਂ ਨੂੰ ਰਸਦ ਅਤੇ ਹੋਰ ਲੋੜੀਂਦਾ ਸਮਾਨ ਪਹੁੰਚਾਉਣ ਦੇ ਲਈ ਡਟੇ ਰਹੇ । ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਮੋਹਾਲੀ ਹੀ ਨਹੀਂ ਬਲਕਿ ਪੂਰਾ ਪੰਜਾਬ ਆਮ ਆਦਮੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਕਿਲ੍ਹਾ ਬਣ ਚੁੱਕਿਆ ਹੈ, ਕਿਉਂਕਿ ਕਨਵੀਨਰ ਆਮ ਆਦਮੀ ਪਾਰਟੀ- ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਬਣਾਈ ਜਾ ਰਹੀ ਹੈ, ਜੋ ਸਿਰਫ ਅਤੇ ਸਿਰਫ ਲੋਕਾਂ ਨੂੰ ਸਮਰਪਿਤ ਪਾਰਟੀ ਹੈ, ਅਤੇ ਅੱਜ ਮੋਹਾਲੀ ਹਲਕੇ ਦੇ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਕਾਂਗਰਸ ਪਾਰਟੀ ਨਾਲ ਸੰਬੰਧਿਤ ਮਹਿਲਾ ਵਿੰਗ ਦੀਆਂ ਅਹੁਦੇਦਾਰ ਅਤੇ ਵਰਕਰਾਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਸਮਰਥਕਾਂ ਨੂੰ ਮੇਰੀ ਇਹ ਪੁਰਜ਼ੋਰ ਅਪੀਲ ਹੈ ਕਿ ਉਹ ਹਮੇਸ਼ਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਖੁਦ ਲੋਕਾਂ ਦੇ ਵਿੱਚ ਵਿਚਰਨ ਅਤੇ ਜੋ ਸਮੱਸਿਆ ਉਹ ਖੁਦ ਹੱਲ ਕਰ ਸਕਦੇ, ਖੁਦ ਉਸ ਮੁਸ਼ਕਿਲ ਨੂੰ ਹੱਲ ਕਰਨ ਦਾ ਯਤਨ ਜ਼ਰੂਰ ਕਰਨ ਅਤੇ ਜੋ ਸਮੱਸਿਆ ਮੇਰੇ ਤੱਕ ਪਹੁੰਚ ਕੇ ਹੱਲ ਹੋ ਸਕਦੀ ਹੈ, ਉਹ ਮੇਰੇ ਤੱਕ ਜ਼ਰੂਰ ਪਹੁੰਚਾਈ ਜਾਵੇ, ਅਤੇ ਉਸ ਤੋਂ ਬਾਅਦ ਜੋ ਮੁਸ਼ਕਿਲ ਅਤੇ ਮੰਗਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕਦਾ ਹੈ,ਉਸ ਦਾ ਵੀ ਹਰ ਹੀਲੇ ਸਥਾਈ ਹੱਲ ਕੱਢਿਆ ਜਾਵੇਗਾ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਅੱਜ ਸੈਕਟਰ -79 ਵਿਖੇ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਕੌਂਸਲਰ ਰਮਨਪ੍ਰੀਤ ਕੌਰ- ਹਲਕਾ ਕੋਆਰਡੀਨੇਟਰ ਅਤੇ ਮੈਡਮ ਕੁਲਵੰਤ ਕੌਰ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ, ਕਾਂਗਰਸ ਅਤੇ ਹੋਰਨਾਂ ਵੱਖ ਵੱਖ ਪਾਰਟੀਆਂ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵੇਲੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸਭਨਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜਬੂਤ ਕਰਨ ਦੇ ਲਈ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਮਹਿਲਾਵਾਂ ਵੱਲੋਂ ਵੱਡੀ ਭੂਮਿਕਾ ਨਿਭਾਈ ਜਾ ਰਹੀ, ਅਤੇ ਉਮੀਦ ਕਰਦਾ ਹਾਂ ਕਿ ਜਿਹੜੀਆਂ ਮਹਿਲਾਵਾਂ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ, ਉਹਨਾਂ ਵੱਲੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਤੋਂ ਪੰਜਾਬ ਦਾ ਹਰ ਵਾਸ਼ਿੰਦਾ ਲਾਭ ਲੈ ਸਕੇ, ਇਸ ਗੱਲ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਇਹਨਾਂ ਵੱਲੋਂ ਵੀ ਕੰਮ ਕੀਤਾ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੂਬੇ ਦੇ ਹਰ ਵਾਸ਼ਿੰਦੇ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਰੁਪਏ ਦਾ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਬਿਨਾਂ ਕਿਸੇ ਭੇਦ ਭਾਵ ਦੇ ਹਰ ਕੋਈ ਇਸ ਸਕੀਮ ਦਾ ਫਾਇਦਾ ਲੈ ਸਕੇਗਾ, ਵਿਧਾਇਕ ਕੁਲਵੰਤ ਸਿੰਘ ਨੇ ਮਹਿਲਾ ਵਿੰਗ ਦੇ ਹਲਕਾ ਕੁਆਰਡੀਨੇਟਰ ਅਤੇ ਕੌਂਸਲਰ ਮੈਡਮ ਰਮਨਪ੍ਰੀਤ ਕੌਰ ਕੁੰਬੜਾ ਵੱਲੋਂ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਲਈ ਉਹਨਾਂ ਦੀ ਸਰਾਹਨਾ ਕੀਤੀ, ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਬਲਾਕ ਪ੍ਰਧਾਨ ਮੈਡਮ ਕੁਲਵੰਤ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਮਜ਼ਬੂਤ ਕਰਨ ਦੇ ਲਈ ਆਉਣ ਵਾਲੇ ਸਮੇਂ ਵਿੱਚ ਮੀਟਿੰਗਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਕਿ ਪੰਜਾਬ ਦਾ ਹਰ ਵਾਸ਼ਿੰਦਾ ਸਰਕਾਰ ਦੀਆਂ ਨੀਤੀਆਂ ਦਾ ਫਾਇਦਾ ਸਮੇਂ ਸਿਰ ਉਠਾ ਸਕੇ। ਮੈਡਮ ਕੁਲਵੰਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਗਲੇ ਹਫਤੇ ਤੋਂ ਉਹ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਇਲਾਵਾ ਜ਼ਿਲੇ ਭਰਦੇ ਪਿੰਡਾਂ ਦੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੇ ਹਨ ਤਾਂ ਕਿ ਸਮਾਜ ਦੇ ਵੱਖ-ਵੱਖ ਖਿੱਤੇ ਅਤੇ ਧਰਮਾਂ ਨਾਲ ਸੰਬੰਧਿਤ ਮਹਿਲਾਵਾਂ ਜੋ ਸਮਾਜ ਸੇਵਾ ਦੇ ਵਿੱਚ ਵਿਚਰ ਰਹੀਆਂ ਹਨ ਅਤੇ ਵਿਚਰਨਾ ਚਾਹੁੰਦੀਆਂ ਹਨ ਨੂੰ ਵੀ ਆਮ ਆਦਮੀ ਪਾਰਟੀ ਦੇ ਨਾਲ ਜੋੜਿਆ ਜਾ ਸਕੇ। ਇਸ ਮੌਕੇ ਤੇ ਮੈਡਮ ਰਮਨਪ੍ਰੀਤ ਕੌਰ ਕੁੰਬੜਾ ਕੌਂਸਲਰ ਹਲਕਾ ਕੋਆਰਡੀਨੇਟਰ ਅਤੇ ਮੈਡਮ ਕੁਲਵੰਤ ਕੌਰ ਨੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਅੱਜ ਸਾਡੇ ਵਿੱਚ ਇਹਨਾਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਅਸ਼ੀਰਵਾਦ ਦੇਣ ਦੇ ਲਈ ਪਹੁੰਚੇ ਹਨ ਇਸ ਦੇ ਲਈ ਇਹਨਾਂ ਦੇ ਹਮੇਸ਼ਾ ਰਿਣੀ ਰਹਿਣਗੇ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਮੇਸ਼ਾ ਜ਼ਿੰਮੇਵਾਰੀ ਨਾਲ ਕੰਮ ਕਰਦੇ ਰਹਿਣਗੇ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਹਰਮੇਸ਼ ਸਿੰਘ ਕੁੰਭੜਾ ਅਤੇ ਕੁਲਵੰਤ ਕੌਰ ਕੋਮਲ -ਬਲਾਕ ਪ੍ਰਧਾਨ, ਕੁਲਦੀਪ ਕੋਰ, ਸਾਬਕਾ ਸਰਪੰਚ, ਗਿੱਦੜਪੁਰ, ਸ਼੍ਰੀਮਤੀ ਮੋਨਿਕਾ ਠਾਕੁਰ, ਸ਼੍ਰੀਮਤੀ ਕੰਚਨ ਤੋਮਰ, ਸ਼੍ਰੀਮਤੀ ਆਸ਼ੀ, ਸ਼੍ਰੀਮਤੀ ਕਮਲਜੀਤ ਕੌਰ, ਸ਼੍ਰੀਮਤੀ ਪ੍ਰੇਮਜੀਤ ਕੌਰ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਗੁਰਮੀਤ ਕੌਰ, ਸ਼੍ਰੀਮਤੀ ਲਵਲੀਨ ਕੌਰ, ਸ਼੍ਰੀਮਤੀ ਸੰਗੀਤਾ, ਸ਼੍ਰੀਮਤੀ ਪੂਜਾ, ਸ਼੍ਰੀਮਤੀ ਮੰਚਨ, ਸ਼੍ਰੀ ਰਾਕੇਸ਼, ਸ਼੍ਰੀ ਅਮਨ ਸਿੰਘ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।