ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ 18ਸਤੰਬਰ ਨੂੰ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸਤਪਾਲ ਕੌਰ 85 ਸਾਲ ਦੀ ਉਮਰ ਭੋਗ ਕੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ।

ਸਰਦਾਰਨੀ ਸਤਪਾਲ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਮਿਤੀ 28ਸਤੰਬਰ , ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ, ਸੈਕਟਰ-49ਸੀ, ਚੰਡੀਗੜ੍ਹ(ਨੇੜੇ ਮਾਨਵ ਮੰਗਲ ਸਕੂਲ) ਵਿਖੇ ਹੋਵੇਗੀ।












