ਰਾਜਵੀਰ ਜਵੰਦਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੀਐੱਮ ਮਾਨ, ਸਿਹਤਯਾਬੀ ਲਈ ਕੀਤੀ ਅਰਦਾਸ

ਪੰਜਾਬ

ਮੋਹਾਲੀ, 28 ਸਤੰਬਰ, ਬੋਲੇ ਪੰਜਾਬ ਬਿਊਰੋ;

ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਦਾ ਹਾਲ ਜਾਣਨ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ।ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ਼ ਮੁਲਾਕਾਤ ਕੀਤੀ। ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦੇ ਹੋਏ ਉਹਨਾਂ ਡਾਕਟਰਾਂ ਨੂੰ ਰਾਜਵੀਰ ਦੀ ਜਲਦ ਸਿਹਤਯਾਬੀ ਲਈ ਵਧੀਆ ਤੋਂ ਵਧੀਆ ਇਲਾਜ ਸਹੂਲਤਾਂ ਪ੍ਰਦਾਨ ਕਰਨ ਦੀ ਅਪੀਲ ਕੀਤੀ।

ਹਸਪਤਾਲ ਤੋਂ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪਰਿਵਾਰ ਅਤੇ ਡਾਕਟਰਾਂ ਨੇ ਦੱਸਿਆ ਕਿ ਕੱਲ੍ਹ ਨਾਲੋਂ ਅੱਜ ਬਹੁਤ ਫਰਕ ਹੈ। ਅੱਜ ਕੱਲ੍ਹ ਨਾਲ ਠੀਕ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਕੱਲ੍ਹ ਹਾਰਟ ਵੀ ਕੰਮ ਨਹੀਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅੱਜ ਹਾਰਟ ਵੀ ਕੰਮ ਕਰ ਰਿਹਾ ਹੈ। ਕੱਲ੍ਹ ਚਾਰ ਲਾਈਫ ਸੋਟਿੰਗ ਚਲ ਰਹੀਆਂ ਹਨ, ਅੱਜ ਇਕ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੋਰ ਵੀ ਐਕਸਪਾਰਟ ਡਾਕਟਰਾਂ ਤੋਂ ਸਲਾਹ ਲਈ ਜਾ ਰਹੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਕਿਹਾ ਕਿ ਉਹ ਕੁਝ ਵਿਊਜ਼ ਵਾਸਤੇ ਕੋਈ ਝੂਠੀਆਂ ਗੱਲਾਂ ਨਾ ਕਰਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।