ਦਲਿਤ ਭਾਈਚਾਰੇ ਦੇ ਅਮੀਰ ਲੋਕ ਹੀ ਵਾਰ-ਵਾਰ ਰਾਖਵੇਂਕਰਨ ਦੀ ਛੱਕ ਰਹੇ ਨੇ ਮਲਾਈ।

ਅਸਲ ਦਲਿਤਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਐਸ.ਸੀ. ਕੈਟਾਗਰੀ ਚ’ ਵੀ ਹੋਵੇ ਕ੍ਰੀਮੀਲੇਅਰ ਦੀ ਹੱਦ ਨਿਸ਼ਚਿਤ।   ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਜਗਦੀਸ਼ ਸਿੰਗਲਾ, ਦਿਲਬਾਗ ਸਿੰਘ, ਹਰਚੰਦ ਸਿੰਘ ਫਤਿਹਗੜ੍ਹ ਸਾਹਿਬ, ਅਵਤਾਰ ਸਿੰਘ ਪਟਿਆਲਾ, ਅਸ਼ੋਕ ਕੁਮਾਰ, ਸਰਿੰਦਰ ਸਿੰਘ ਬਾਸੀ ਅਤੇ ਦਵਿੰਦਰਪਾਲ ਸਿੰਘ ਜਲੰਧਰ […]

Continue Reading

ਡਾਊਨ ਟਾਊਨ ਮਾਲ ਵਿੱਚ ਖੁੱਲਿਆ ਅੰਤਰਰਾਸ਼ਟਰੀ ਸੈਲੂਨ ‘ਟੋਨੀ ਐਂਡ ਗਾਈ’

ਮੋਹਾਲੀ, 21 ਸਤੰਬਰ (ਹਰਦੇਵ ਚੌਹਾਨ)ਬੋਲੇ ਪੰਜਾਬ ਬਿਊਰੋ ਵਿਸ਼ਵ ਪ੍ਰਸਿੱਧ ਅੰਤਰਰਾਸ਼ਟਰੀ ਸੈਲੂਨ ਚੇਨ ਟੋਨੀ ਐਂਡ ਗਾਈ ਨੇ ਡਾਊਨ ਟਾਊਨ, ਸੈਕਟਰ 62, ਮੋਹਾਲੀ ਵਿੱਚ ਆਪਣਾ ਕਾਰੋਬਾਰ ਅਧਿਕਾਰਤ ਤੌਰ ‘ਤੇ ਸ਼ੁਰੂ ਕੀਤਾ ਹੈ। ਸੈਲੂਨ ਸ਼ਹਿਰ ਦੇ ਨਿਵਾਸੀਆਂ ਲਈ ਹੇਅਰ ਸਟਾਈਲਿੰਗ, ਗਰੂਮਿੰਗ ਅਤੇ ਬਿਊਟੀ ਕੇਅਰ ਵਿੱਚ ਵਿਸ਼ਵ ਪੱਧਰੀ ਮਿਆਰ ਲਿਆਇਆ ਹੈ। ਲਾਂਚ ਈਵੈਂਟ ਵਿੱਚ, ਸੈਲੂਨ ਦੀ ਮਾਹਰ ਟੀਮ ਨੇ […]

Continue Reading

ਪੁਲਿਸ ਵਲੋਂ 10 ਆਧੁਨਿਕ ਹਥਿਆਰ ਤੇ 2.5 ਲੱਖ ਦੀ ਹਵਾਲਾ ਰਾਸ਼ੀ ਸਣੇ 3 ਤਸਕਰ ਕਾਬੂ

ਅੰਮ੍ਰਿਤਸਰ, 22 ਸਤੰਬਰ,ਬੋਲੇ ਪੰਜਾਬ ਬਿਊਰੋ;ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਸ਼ੱਕੀ ਸਰਹੱਦ ਪਾਰ (ਪਾਕਿਸਤਾਨ) ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਪੁਲਿਸ ਨੇ 10 ਆਧੁਨਿਕ ਹਥਿਆਰ ਜ਼ਬਤ […]

Continue Reading

ਸੰਗੀਤ ਸਮਰਾਟ ਚਰਨਜੀਤ ਆਹੂਜਾ ਪੰਚ ਤੱਤਾਂ ‘ਚ ਵਲੀਨ

ਮੋਹਾਲੀ, 22 ਸਤੰਬਰ,ਬੋਲੇ ਪੰਜਾਬ ਬਿਊਰੋ;ਸੰਗੀਤ ਸਮਰਾਟ ਚਰਨਜੀਤ ਸਿੰਘ ਆਹੂਜਾ (74 ਸਾਲ) ਦਾ ਸੋਮਵਾਰ ਨੂੰ ਪੰਜਾਬ ਦੇ ਮੋਹਾਲੀ ਵਿਖੇ ਪੰਚ ਤੱਤਾਂ ‘ਚ ਵਲੀਨ ਹੋ ਗਏ। ਉਨ੍ਹਾਂ ਦੇ ਵੱਡੇ ਪੁੱਤਰ ਸਚਿਨ ਅਹੂਜਾ ਨੇ ਚਿਖਾ ਨੂੰ ਅਗਨੀ ਦਿੱਤੀ। ਇਸ ਦੌਰਾਨ ਤਿੰਨੋਂ ਪੁੱਤਰਾਂ ਨੇ ਦੇਹ ‘ਤੇ ਫੁੱਲ ਵਰ੍ਹਾਏ। ਇਸ ਦੌਰਾਨ ਇੱਕ ਪੁੱਤਰ ਦੇਹ ਨੂੰ ਦੇਖਦਾ ਰਿਹਾ।ਉਨ੍ਹਾਂ ਨੂੰ ਵਿਦਾਇਗੀ ਦੇਣ […]

Continue Reading

ਕੈਨੇਡਾ ‘ਚ ਸਾਈਲੈਂਟ ਅਟੈਕ ਨਾਲ ਪੰਜਾਬੀ ਨੌਜਵਾਨ ਦੀ ਮੌਤ

ਜਲੰਧਰ, 22 ਸਤੰਬਰ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਪਿੰਡ ਤਾਜਪੁਰ ਨਾਲ ਸੰਬੰਧਤ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਕੈਨੇਡਾ ਵਿਚ ਸਾਈਲੈਂਟ ਅਟੈਕ ਨਾਲ ਅਚਾਨਕ ਮੌਤ ਹੋ ਗਈ। ਅੰਮ੍ਰਿਤਪਾਲ ਕੁਝ ਸਮਾਂ ਪਹਿਲਾਂ ਹੀ ਆਪਣੀ ਪਤਨੀ ਨਾਲ ਸਪਾਊਸ ਵੀਜ਼ੇ ’ਤੇ ਕੈਨੇਡਾ ਗਿਆ ਸੀ।ਪਰਿਵਾਰਕ ਸੂਤਰਾਂ ਅਨੁਸਾਰ, ਅੰਮ੍ਰਿਤਪਾਲ ਦੀ ਪਤਨੀ ਪੜ੍ਹਾਈ ਲਈ ਕੈਨੇਡਾ ਗਈ ਸੀ ਅਤੇ ਉਹ ਵੀ ਉਸਦੇ ਨਾਲ ਗਿਆ ਸੀ। ਜਲਦੀ […]

Continue Reading

ਸੁਨਿਆਰੇ ਪਿਤਾ-ਪੁੱਤਰ ਤੋਂ ਤੰਗ ਨੌਜਵਾਨ ਨੇ ਮੌਤ ਨੂੰ ਗਲੇ ਲਾਇਆ

ਅੰਮ੍ਰਿਤਸਰ, 22 ਸਤੰਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਨੇ ਸੁਨਿਆਰੇ ਪਿਤਾ ਅਤੇ ਪੁੱਤਰ ਤੋਂ ਤੰਗ ਹੋ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, ਨੌਜਵਾਨ ਨੇ ਆਪਣੀ ਮੌਤ ਲਈ ਪਿਤਾ ਅਤੇ ਪੁੱਤਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਇੱਕ ਵੀਡੀਓ ਬਣਾਈ। ਪੁਲਿਸ ਇਸ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ।ਸੁਲਤਾਨ ਵਿੰਡ ਪਿੰਡ ਦੇ ਵਸਨੀਕ ਸੁਖਵਿੰਦਰ ਸਿੰਘ ਨੇ ਸੋਸ਼ਲ ਮੀਡੀਆ […]

Continue Reading

ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ

ਅੰਮ੍ਰਿਤਸਰ, 22 ਸਤੰਬਰ,ਬੋਲੇ ਪੰਜਾਬ ਬਿਉਰੋ;ਸੋਮਵਾਰ ਸਵੇਰੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਨੇੜੇ ਅਚਾਨਕ ਅੱਗ ਲੱਗ ਗਈ, ਜਿਸ ਨਾਲ ਹਸਪਤਾਲ ਅੰਦਰ ਹਫੜਾ-ਦਫੜੀ ਮਚ ਗਈ। ਕੁਝ ਮਿੰਟਾਂ ਵਿੱਚ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਪਰ ਹਸਪਤਾਲ ਸਟਾਫ ਦੀ ਸਮੇਂ ਸਿਰ ਚੌਕਸੀ ਅਤੇ ਫਾਇਰ ਵਿਭਾਗ ਦੀ ਤੁਰੰਤ ਕਾਰਵਾਈ ਨੇ ਇੱਕ ਵੱਡਾ ਹਾਦਸਾ ਹੋਣ ਤੋਂ […]

Continue Reading

ਮੋਗਾ-ਬਰਨਾਲਾ ਰੋਡ ‘ਤੇ ਸੀਐਨਜੀ ਕਾਰ ਨੂੰ ਅਚਾਨਕ ਅੱਗ ਲੱਗੀ, ਵਾਲ-ਵਾਲ ਬਚਿਆ ਪਰਿਵਾਰ

ਮੋਗਾ, 22 ਸਤੰਬਰ,ਬੋਲੇ ਪੰਜਾਬ ਬਿਊਰੋ’ਮੋਗਾ-ਬਰਨਾਲਾ ਰੋਡ ‘ਤੇ ਪਿੰਡ ਬੱਧਣੀ ਕਲਾਂ ਨੇੜੇ ਇੱਕ ਸੀਐਨਜੀ ਬੀਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ ਪੂਰਾ ਪਰਿਵਾਰ ਵਾਲ-ਵਾਲ ਬਚ ਗਿਆ। ਜਾਣਕਾਰੀ ਅਨੁਸਾਰ ਪਿੰਡ ਪੱਤੋ ਹੀਰਾ ਸਿੰਘ ਦਾ ਵਸਨੀਕ ਹਰਦੀਪ ਸਿੰਘ ਆਪਣੇ ਪਰਿਵਾਰ ਨਾਲ ਬੱਧਣੀ ਜਾ ਰਿਹਾ ਸੀ।ਕਾਰ ਵਿੱਚ ਦੋ ਛੋਟੇ ਬੱਚਿਆਂ ਸਮੇਤ ਕੁੱਲ 6 ਲੋਕ ਸਵਾਰ ਸਨ। […]

Continue Reading

ਮਾਧੋਪੁਰ ਹੈੱਡਵਰਕਸ ‘ਤੇ ਰਾਜਨੀਤੀ ਗਰਮਾਈ, ਵੱਖ-ਵੱਖ ਆਗੂਆਂ ਨੇ ਸਰਕਾਰ ਨੂੰ ਘੇਰਿਆ, ਬਿੱਟੂ ਨੇ ਮੰਤਰੀ ਤੋਂ ਅਸਤੀਫ਼ਾ ਮੰਗਿਆ

ਚੰਡੀਗੜ੍ਹ, 22 ਸਤੰਬਰ,ਬੋਲੇ ਪੰਜਾਬ ਬਿਉਰੋ;ਹੜ੍ਹਾਂ ਦੌਰਾਨ ਮਾਧੋਪੁਰ ਹੈੱਡਵਰਕਸ ‘ਤੇ ਹੋਈ ਲਾਪਰਵਾਹੀ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਿਰਫ਼ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ, ਸਗੋਂ ਜਲ ਸਰੋਤ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਧੋਪੁਰ ਹੈੱਡਵਰਕਸ ਦੇ ਗੇਟ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਵੱਡੇ ਮਹੱਤਵ ਵਾਲੀ- ਐਡਵੋਕੇਟ ਧਾਮੀ

ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਬਰਨਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ […]

Continue Reading