ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ ਗਈ

ਪੰਜਾਬ

ਮੋਹਾਲੀ ਐੱਸ.ਏ.ਐੱਸ ਨਗਰ ,1 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਪਹਿਲਾਂ ਆਪ ਜਾ ਕੇ ਫ਼ਿਰੋਜਪੁਰ ਜ਼ਿਲ੍ਹੇ ਦੇ ਹੜ੍ਹ ਪੀੜਤ ਇਲਾਕੇ ਦੇ ਕਈ ਪਿੰਡਾਂ ਵਿੱਚ ਮੁਆਇਨਾ ਕੀਤਾ ਗਿਆ ਅਤੇ ਉਨਾਂ ਪਰਿਵਾਰਾਂ ਦੀ ਜਰੂਰਤ ਅਨੁਸਾਰ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਗਈ। ਹੜ੍ਹ ਪੀੜਤਾਂ ਦੀ ਜਰੂਰਤ ਅਨੁਸਾਰ ਪਸ਼ੂਆਂ ਦਾ ਆਚਾਰ, ਮਛਰਦਾਨੀਆ, ਤਰਪਾਲਾ, ਪੀਣ ਵਾਲਾ ਪਾਣੀ, ਰਾਸ਼ਨ ਆਦਿ ਦੇ 6 ਟਰੱਕ ਫਿਰ ਆਪ ਜਾ ਕੇ ਵੰਡੇ ਗਏ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਜੀ ਵਲੋਂ ਦੂਜੀ ਵਾਰ ਇਹ ਰਾਹਤ ਸਮੱਗਰੀ ਲੌੜਵੰਦ ਪਰਿਵਾਰਾਂ ਦੀ ਸਹੁਲਤ ਲਈ ਆਪ ਜਾ ਕੇ ਵੰਡੀ ਗਈ ਹੈ।    

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।