ਰਣਜੀਤ ਸਾਗਰ ਡੈਮ ਤੋਂ ਛੱਡਿਆ 37 ਹਜ਼ਾਰ ਕਿਊਸਿਕ ਪਾਣੀ, DC ਵੱਲੋਂ ਅਲਰਟ ਜਾਰੀ

ਪੰਜਾਬ

 ਦਰਿਆ ਅਤੇ ਨਦੀਆਂ ਦੇ ਕਿਨਾਰੇ ਜਾਣ ਤੇ ਲੋਕ ਕਰਨ ਗੁਰੇਜ- ਡਿਪਟੀ ਕਮਿਸ਼ਨਰ

ਪਠਾਨਕੋਟ 2 ਅਕਤੂਬਰ ,ਬੋਲੇ ਪੰਜਾਬ ਬਿਊਰੋ;

 ਅਦਿਤਿਆ ਉੱਪਰ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜ਼ਿਲਾ ਪਠਾਨਕੋਟ ਅੰਦਰ ਨਦੀਆਂ ਅਤੇ ਦਰਿਆਵਾਂ ਦੇ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਅੱਜ ਰਣਜੀਤ ਸਾਗਰ ਡੈਮ ਤੋਂ ਕਰੀਬ 37 ਹਜਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ। ਉਹਨਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਕੋਈ ਫਲੱਡ ਦੀ ਸਥਿਤੀ ਨਹੀਂ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਆਏ ਹੜਾਂ ਕਰਕੇ ਦਰਿਆਵਾਂ ਅਤੇ ਨਦੀਆਂ ਦੇ ਕਿਨਾਰੇ ਕਈ ਵਾਰ ਕਮਜ਼ੋਰ ਹੋ ਗਏ ਹੁੰਦੇ ਹਨ। 

ਜਿਸਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਜਦੋਂ ਵੀ ਨਦੀਆਂ ਜਾਂ ਦਰਿਆਵਾਂ ਵਿੱਚ ਪਾਣੀ ਛੱਡਿਆ ਜਾਂਦਾ ਹੈ ਤਾਂ ਲੋਕ ਨਦੀਆਂ ਅਤੇ ਦਰਿਆਵਾਂ ਦੇ ਕਿਨਾਰਿਆਂ ਤੋਂ ਦੂਰ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।