ਲੋਕਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ, ਇਨਸਾਫ਼ ਲਈ ਪਰਿਵਾਰ ਨੇ ਲਾਇਆ ਧਰਨਾ

ਪੰਜਾਬ

ਫਿਰੋਜ਼ਪੁਰ, 3 ਅਕਤੂਬਰ, ਬੋਲੇ ਪੰਜਾਬ ਬਿਊਰੋ :
ਫਿਰੋਜ਼ਪੁਰ ਦੇ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਦੇ ਪਿੰਡ ਮੋਹਨਕੇ ਉਤਾੜ ਵਿੱਚ ਕੁਝ ਲੋਕਾਂ ਨੇ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਨੌਜਵਾਨ ਦਾ ਸਸਕਾਰ ਨਹੀਂ ਕਰਨਗੇ।
 ਇਸ ਮੌਕੇ ਐਸਪੀ ਡੀ ਮਨਜੀਤ ਸਿੰਘ, ਡੀਐਸਪੀ ਬਲਜਿੰਦਰ ਸਿੰਘ ਅਤੇ ਡੀਐਸਪੀ ਰਾਜਵੀਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲੈਣਗੇ। ਪਰ ਪੀੜਤ ਪਰਿਵਾਰ ਨੇ ਕਿਹਾ ਕਿ ਉਕਤ ਨੌਜਵਾਨ ਦਾ ਸਸਕਾਰ ਉਦੋਂ ਹੀ ਕੀਤਾ ਜਾਵੇਗਾ ਜਦੋਂ ਮੁਲਜ਼ਮ ਫੜੇ ਜਾਣਗੇ। ਨਹੀਂ ਤਾਂ ਧਰਨਾ ਜਾਰੀ ਰਹੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।