ਜਥੇਦਾਰ ਕੁਲਦੀਪ ਸਿੰਘ ਗੜਗੱਜ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ

ਪੰਜਾਬ


ਅੰਮ੍ਰਿਤਸਰ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦੀ ਹੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਜੇਲ੍ਹ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜਿਆ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਲੰਬੇ ਸਮੇਂ ਤੋਂ ਐਲਾਨੀ ਗਈ ਮੌਤ ਦੀ ਸਜ਼ਾ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਵੀ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।