ਸ੍ਰੀ ਚਮਕੌਰ ਸਾਹਿਬ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;
ਰੂਪਨਗਰ ਮਾਰਗ ਉੱਤੇ ਸਥਿਤ ਦਾਸਤਾਨ-ਏ-ਸ਼ਹਾਦਤ ਨੇੜੇ ਬੀਤੀ ਸ਼ਾਮ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਇਕ ਮਾਰੂਤੀ ਕਾਰ ਅਤੇ ਬਲੈਰੋ ਮੈਕਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਕਾਰ ਸਵਾਰ ਦੋ ਫੌਜੀ ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ, ਕਾਰ ਵਿੱਚ ਸਵਾਰ ਤਿੰਨੋਂ ਜਵਾਨ ਹਿਮਾਚਲ ਪ੍ਰਦੇਸ਼ ਦੇ ਵਸਨੀਕ ਸਨ ਅਤੇ ਫਿਰੋਜ਼ਪੁਰ ਵਿਖੇ ਤਾਇਨਾਤ ਸਨ। ਟੱਕਰ ਇੰਨੀ ਭਿਆਨਕ ਸੀ ਕਿ ਚਾਲਕ ਤੇ ਅਗਲੀ ਸੀਟ ’ਤੇ ਬੈਠੇ ਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਦੀ ਪਿਛਲੀ ਸੀਟ ’ਤੇ ਬੈਠੇ ਅਸ਼ੀਸ਼ ਕੁਮਾਰ ਪੁੱਤਰ ਗੁਰਪਿਆਰਾ, ਜੋ ਸਿਰਮੌਰ ਜ਼ਿਲ੍ਹੇ ਨਾਲ ਸੰਬੰਧਿਤ ਹਨ, ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ।ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












