ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ ਵੱਲੋਂ ਟ੍ਰਾਈਡੈਂਟ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ ਉਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖਾ ਹਮਲਾ ਬੋਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੱਕਾਂ ਤੇ ਅਧਿਕਾਰਾਂ ਲਈ ਜਿੱਥੇ ਬੁਲੰਦ ਆਵਾਜ਼ ਦੀ ਲੋੜ ਹੈ, ਓਥੇ ਇਸ ਪਾਰਟੀ ਨੇ ਪੰਜਾਬ ਦੇ ਹਿੱਤਾਂ ਦੀ ਤਰਜਮਾਨੀ ਕਰਨ ਵਾਲੀਆਂ ਬੇਬਾਕ ਆਵਾਜ਼ਾਂ ਨੂੰ ਪਹਿਲ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕ ਦਿੱਤੇ ਹਨ।
ਦੇਸ਼ ਦੀ ਪਾਰਲੀਮੈਂਟ ਵਿੱਚ ਪਹਿਲਾਂ ਹੀ ਪੰਜਾਬ ਦੀ ਤਰਜਮਾਨੀ ਘੱਟ ਹੈ। ਘੱਟ ਤਰਜਮਾਨੀ ਵਿੱਚ ਮਿਲੀਆਂ ਰਾਜ ਸਭਾ ਸੀਟਾਂ ਵੀ ਪੰਜਾਬ ਦੇ ਹੱਕਾਂ ਲਈ ਬੋਲਣ ਵਾਲਿਆਂ ਦੀ ਬਜਾਇ ਆਪਣੇ ਅਮੀਰ ਕਾਰਪੋਰੇਟ ਮਿੱਤਰਾਂ ਨੂੰ ਤੋਹਫ਼ੇ ਵਜੋਂ ਦੇ ਦਿੱਤੀਆਂ ਹਨ।












