ਹਾਰੇ ਜਿੰਦਗੀ ਦੀ ਜੰਗ ਪੰਜਾਬੀ ਗਾਇਕ ਰਾਜਵੀਰ ਜਵੰਦਾ

ਪੰਜਾਬ

ਮੋਹਾਲੀ, 8 ਅਕਤੂਬਰ, ਬੋਲੇ ਪੰਜਾਬ ਬਿਊਰੋ;

ਪੰਜਾਬੀ ਦੇ ਨਾਮਵਰ ਗਾਇਕ ਤੇ ਫਿਲਮੀ ਅਦਾਕਾਰ ਸੋਹਣਾ ਸੁੱਨਖਾ ਗੱਭਰੂ ਰਾਜਵੀਰ ਜਵੰਦਾ ਅੱਜ ਜਿੰਦਗੀ ਦੀ ਜੰਗ ਹਾਰ ਗਿਆ। ਉਹਨਾਂ ਨੂੰ ਕਰੀਬ ਦੋ ਹਫਤੇ ਪਹਿਲਾਂ ਇਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਜਿਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਉਸ ਵਿੱਚ ਕੋਈ ਸੁਧਾਰ ਨਹੀਂ ਹੋਇਆ। ਇਸੇ ਕਰਕੇ ਸ਼ਨੀਵਾਰ ਨੂੰ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।ਇਸ ਮੰਦਭਾਗੀ ਖਬਰ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਸੰਨਾਟਾ ਛਾ ਗਿਆ ਹੈ। ਵੱਖ-ਵੱਖ ਕਲਾਕਾਰਾਂ ਅਤੇ ਜਵੰਦਾ ਦੇ ਚਹੇਤਿਆਂ ਨੇ ਉਹਨਾਂ ਦੀ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਦੱਸਣਯੋਗ ਹੈ ਕਿ ਜਵੰਦਾ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਆਕਸੀਜਨ ਉਸਦੇ ਦਿਮਾਗ ਤੱਕ ਨਹੀਂ ਪਹੁੰਚ ਰਹੀ ਸੀ। ਡਾਕਟਰਾਂ ਦੀ ਇੱਕ ਟੀਮ ਹਰ ਘੰਟੇ ਉਸਦੀ ਹਾਲਤ ਦੀ ਨਿਗਰਾਨੀ ਕਰ ਰਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।