ਜਲੰਧਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;
ਕ੍ਰਾਈਮ ਬ੍ਰਾਂਚ ਜਲੰਧਰ ਦੀ ਟੀਮ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਡਿਵੀਜ਼ਨ ਨੰਬਰ 5, ਕਮਿਸ਼ਨਰੇਟ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਨਾਕਾਬੰਦੀ ਦੌਰਾਨ ਇਹ ਕਾਰਵਾਈ ਕੀਤੀ ਗਈ। ਜਾਂਚ ਦੌਰਾਨ ਜਦੋਂ ਸ਼ੱਕੀ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਜੋਇਲ ਕਲਿਆਣ ਵਜੋਂ ਹੋਈ ਹੈ, ਜੋ ਕਿ ਪਿੰਡ ਸਰਾਏ ਖਾਸ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਜਲੰਧਰ ਦੇ ਨਿਊ ਵਿਹਾਰ ਵਿੱਚ ਮਕਾਨ ਨੰਬਰ 508 ਵਿੱਚ ਰਹਿ ਰਿਹਾ ਸੀ।












