ਪੰਜਾਬ ‘ਚ ਵਿਦਿਆਰਥੀ ਦੇ ਬੈਗ ‘ਚੋਂ ਪਿਸਤੌਲ ਬਰਾਮਦ

ਪੰਜਾਬ

ਫਿਰੋਜ਼ਪੁਰ, 10 ਅਕਤੂਬਰ,ਬੋਲੇ ਪੰਜਾਬ ਬਿਊਰੋ;
ਹਿੰਦ-ਪਾਕ ਸਰਹੱਦ ਨਾਲ ਲੱਗਦੇ ਪਿੰਡ ਗੱਟੀ ਰਾਜੋ ਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਦੇ ਬੈਗ ਵਿੱਚੋਂ ਦੇਸੀ ਪਿਸਤੌਲ ਬਰਾਮਦ ਹੋਈ।
ਪ੍ਰਾਪਤ ਜਾਣਕਾਰੀ ਮੁਤਾਬਕ, ਅਰਸ਼ਦੀਪ ਨਾਮਕ ਵਿਦਿਆਰਥੀ ਪਿਸਤੌਲ ਆਪਣੇ ਸਕੂਲ ਬੈਗ ਵਿੱਚ ਲਿਆ ਕੇ ਕਲਾਸ ਵਿੱਚ ਸ਼ਾਮਲ ਹੋਇਆ ਸੀ। ਸ਼ੱਕ ਹੈ ਕਿ ਉਹ ਇਹ ਹਥਿਆਰ ਕਿਸੇ ਹੋਰ ਵਿਅਕਤੀ ਤੱਕ ਪਹੁੰਚਾਉਣ ਵਾਲਾ ਸੀ। ਜਦੋਂ ਸਕੂਲ ਸਟਾਫ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਹਨਾਂ ਨੇ ਤੁਰੰਤ ਪਿਸਤੌਲ ਕਬਜ਼ੇ ਵਿੱਚ ਲੈ ਕੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਤੇ ਹਥਿਆਰ ਵੀ ਬਰਾਮਦ ਕਰ ਲਿਆ। ਫਿਰੋਜ਼ਪੁਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਵਿਦਿਆਰਥੀ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਸੂਤਰਾਂ ਦੇ ਅਨੁਸਾਰ ਸੰਭਾਵਨਾ ਹੈ ਕਿ ਪਾਕਿਸਤਾਨ ਵਿੱਚ ਸਥਿਤ ਕੁਝ ਅਨਸਰਾਂ ਵੱਲੋਂ ਵਿਦਿਆਰਥੀ ਨੂੰ ਪੈਸੇ ਦੇ ਕੇ ਇਸ ਕਾਰਵਾਈ ਵਿੱਚ ਸ਼ਾਮਲ ਕੀਤਾ ਗਿਆ ਹੋਵੇ। ਇਸ ਪੂਰੇ ਮਾਮਲੇ ਦੀ ਜਾਂਚ ਗੁਪਤ ਏਜੰਸੀਆਂ ਅਤੇ ਸਰਹੱਦੀ ਸੁਰੱਖਿਆ ਬਲਾਂ ਨਾਲ ਮਿਲ ਕੇ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।