ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕੀ ਹੋ ਰਹੇ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ  :  ਸਰਬਜੀਤ ਸਿੰਘ ਸਮਾਣਾ   

ਪੰਜਾਬ

ਕਾਂਗਰਸ ਅਤੇ ਹੋਰਨਾਂ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਦੇ ਵਿੱਚ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ  

ਮੋਹਾਲੀ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ;

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਦੇ ਵਿੱਚ ਲਗਭਗ ਸਭਨਾ ਪਾਰਟੀਆਂ ਦੇ ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ  ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜੋ ਕਿ ਸਾਡੇ ਲਈ ਖੁਸ਼ੀ ਅਤੇ ਤਸੱਲੀ ਭਰੀ ਖਬਰ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਸਰਬਜੀਤ ਸਿੰਘ ਸਮਾਣਾ ਅੱਜ ਸੈਕਟਰ- 79 ਵਿਖੇ ਸਥਿਤ ਦਫਤਰ ਵਿਖੇ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵੇਲੇ ਜੀ ਆਇਆ ਆਖ ਰਹੇ ਸਨ, ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਜਿਹੜੇ ਵੀ ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਅੱਜ ਸ਼ਾਮਿਲ ਹੋਏ ਹਨ ਇਹਨਾਂ ਦੇ ਮਾਨ ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾਵੇਗਾ ਤਾਂ ਕਿ ਉਹ ਆਮ ਆਦਮੀ ਪਾਰਟੀ ਦੇ ਸੰਗਠਨ ਆਤਮਕ ਢਾਂਚੇ ਨੂੰ ਪਹਿਲਾਂ ਦੇ ਮੁਕਾਬਲਤਨ ਵਧੇਰੇ ਮਜ਼ਬੂਤ ਕਰਨ ਦੇ ਲਈ ਆਪੋ- ਆਪਣੇ ਪੱਧਰ ਤੇ ਕੰਮ ਕਰ ਸਕਣ, ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਵਾਅਦੇ ਅਤੇ ਗਰੰਟੀਆਂ ਲੋਕਾਂ ਦੀ ਕਚਹਿਰੀ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਭਗ ਪੂਰਾ ਕੀਤਾ ਜਾ ਚੁੱਕਾ ਹੈ , ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲਈ ਜ਼ਰੂਰੀ ਅਤੇ ਲੋੜੀਂਦੇ ਸਮਾਨ ਦੀ ਪੂਰਤੀ ਦੇ ਲਈ ਸੈਕਟਰ- 79 ਦੇ ਦਫਤਰ ਤੋਂ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸਮਾਨ ਅਤੇ ਚੀਜ਼ਾਂ ਦੇ ਅਤੇ ਲੋੜੀਂਦੀਆਂ ਚੀਜ਼ਾਂ ਦੇ  ਵਾਹਨ ਭੇਜੇ ਜਾ ਰਹੇ ਹਨ, ਅਤੇ ਵੱਖ-ਵੱਖ ਇਲਾਕਿਆਂ ਵਿੱਚ ਸਰਵੇ ਅਤੇ ਉੱਥੋਂ ਦੇ ਨੋਡਲ ਅਫਸਰਾਂ ਵੱਲੋਂ ਜੋ ਵੀ ਉਹ ਉਥੋਂ ਦੇ ਵਾਸਿੰਦਿਆਂ ਨੂੰ ਫੌਰੀ ਤੌਰ ਤੇ ਲੋੜ ਹੁੰਦੀ ਹੈ ,ਅਜਿਹੀਆਂ ਵਸਤਾਂ ਦੀ ਤੁਰੰਤ ਪੂਰਤੀ ਕੀਤੀ ਜਾਂਦੀ ਹੈ ਅਤੇ ਕੀਤੀ ਜਾਂਦੀ ਰਹੇਗੀ। ਉਹਨਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੇ ਦਫਤਰ ਤੋਂ ਤ੍ਰਪਾਲਾਂ, ਗੱਦੇ, ਮੰਜੇ, ਦਵਾਈਆਂ, ਬਰਤਨ, ਪਸ਼ੂਆਂ ਲਈ  ਚਾਰਾ ਆਦੀ ਭੇਜਿਆ ਜਾ ਚੁੱਕਾ ਹੈ, ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਸਕੀਮਾਂ ਦਾ ਪੰਜਾਬ ਦੇ ਲੋਕੀ ਸਹੀ ਮਾਇਨਿਆਂ ਦੇ ਵਿੱਚ ਫਾਇਦਾ ਉਠਾ ਸਕਣ,  ਇਸ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ, ਇਸ ਮੌਕੇ ਤੇ 

ਸਰਪੰਚ ਇਕਬਾਲ ਸਿੰਘ ਜੁਝਾਰ ਨਗਰ ਸਾਬਕਾ ਕੌਂਸਲਰ ਰਾਜਿੰਦਰ ਪ੍ਰਸਾਦ ਸ਼ਰਮਾ,ਮਹਿੰਦਰ ਲਾਲ, ਜਨਰਲ ਸਕੱਤਰ ਬਾਜ਼ੀਗਰ ਬਿਰਾਦਰੀ ਪੰਜਾਬ,  ਦਰਸ਼ਨ ਕੁਮਾਰ, ਪ੍ਰਧਾਨ ਗਿਆਨਚੰਦ, ਮੁੰਦਰੀ ਰਾਮ, ਸਾਬਕਾ ਪੰਚ, ਬਿੱਲਾ ਰਾਮ, ਬਹਾਦਰ ਰਾਮ, ਵਿੱਕੀ ਪੰਚ,ਬੰਟੀ, ਰਵੀ, ਨਸੀਬ, ਰਾਜ ਕੁਮਾਰ, ਸ਼ਿਵ ਕੁਮਾਰ ਜਸਪ੍ਰੀਤ, ਹੈਪੀ, ਕੁਲਦੀਪ ਕੁਮਾਰ, ਵਿਸ਼ਾਲ ਕੁਮਾਰ, ਗੁਰਚਰਨ ਸਿੰਘ, ਸਤਪਾਲ, ਭੁਪਿੰਦਰ ਸਿੰਘ, ਅਜੇ ਕੁਮਾਰ, ਰਿੰਕੂ, ਬਲਕਾਰ ਸਿੰਘ, ਦਿਲਬਰ, ਰੇਸ਼ਮਾ ਪੰਚ, ਗੇਂਦਾਰਾਮ

ਵੀ ਹਾਜ਼ਰ ਸਨ 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।