ਮੋਹਾਲੀ ਦੇ ਪਿੰਡ ਭਰਤਪੁਰ ਵਿੱਖੇ ਬਿਨਾਂ ਪ੍ਰਵਾਨਗੀ ਹਜ਼ਾਰਾਂ ਬੂਟਿਆਂ ਨੂੰ ਉਖਾੜ ਸੁੱਟੇ : ਸਾਬਕਾ ਸਰਪੰਚ ਨੇ ਐਨਜੀਟੀ ਕੋਲ ਕੀਤੀ ਸ਼ਿਕਾਇਤ

ਪੰਜਾਬ

ਮੋਹਾਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ:

ਪੰਜਾਬ ‘ਚ ਮੋਹਾਲੀ ਜ਼ਿਲ੍ਹੇ ਦੇ ਪਿੰਡ ਭਰਤਪੁਰ ਵਿੱਖੇ ਦੋ ਏਕੜ ਸ਼ਾਮਲਾਟ ਜ਼ਮੀਨ ‘ਤੇ ਬਿਨਾਂ ਇਜਾਜ਼ਤ ਦੇ 3300 ਫਲਦਾਰ ਅਤੇ ਫੁੱਲਦਾਰ ਬੂਟਿਆਂ ਨੂੰ ਪੁੱਟ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੁੱਦੇ ‘ਤੇ ਪਿੰਡ ਦੇ ਸਾਬਕਾ ਸਰਪੰਚ ਹਰਮੇਸ਼ ਸਿੰਘ ਨੇ ਮੌਜੂਦਾ ਪੰਚਾਇਤ ਤੇ ਗੰਭੀਰ ਦੋਸ਼ ਲਗਾਏ ਹਨ। ਸਾਬਕਾ ਸਰਪੰਚ ਨੇ ਦੱਸਿਆ ਕਿ ਬੂਟੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਗਾਏ ਗਏ ਸਨ, ਜੋ ਕਿ ਸਰਕਾਰੀ ਯੋਜਨਾਵਾਂ ਦੇ ਤਹਿਤ ਪਿੰਡ ਦੀ ਹਰਿਆਲੀ ਵਧਾਉਣ ਲਈ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਪਿੰਡ ਦੀ ਪੰਚਾਇਤ ਅਤੇ ਸਰਪੰਚ ਸੁਖਵਿੰਦਰ ਸਿੰਘ ਨੇ ਬਿਨਾਂ ਕਿਸੇ ਮੰਜ਼ੂਰੀ ਬੂਟਿਆਂ ਨੂੰ ਉਖਾੜ ਦਿੱਤਾ।
ਹਰਮੇਸ਼ ਸਿੰਘ ਨੇ ਕਿਹਾ ਕਿ ਮਾਮਲੇ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਭੇਜਿਆ ਗਿਆ ਹੈ, ਕਿਉਂਕਿ ਇਹ ਵਾਤਾਵਰਣ ਸੁਰੱਖਿਆ ਅਤੇ ਜਨਤਕ ਭਲਾਈ ਦੇ ਮੁੱਦੇ ਨਾਲ ਜੁੜਿਆ ਹੈ। ਉਨ੍ਹਾਂ ਨੇ ਵਿਜੀਲੈਂਸ ਬਿਊਰੋ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਭੇਜੇ ਹਨ, ਅਤੇ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸ਼ਿਕਾਇਤ ਵਿੱਚ ਇਹ ਵੀ ਦਰਜ ਹੈ ਕਿ ਪਿੰਡ ਦੀ ਪੰਚਾਇਤ ਨੇ ਬੂਟਿਆਂ ਨੂੰ ਪਾਣੀ ਦੇਣ ਤੋਂ ਵੀ ਰੋਕਿਆ ਅਤੇ ਬੂਟਿਆਂ ਦੀ ਦੇਖਭਾਲ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਮੌਜੂਦਾ ਸਰਪੰਚ ਅਤੇ ਪੰਚਾਇਤ ਨੇ ਸਾਰੇ ਕੰਮ ਬਿਨਾਂ ਕਿਸੇ ਸਰਕਾਰੀ ਪ੍ਰਵਾਨਗੀ ਦੇ ਕੀਤੇ ਹਨ, ਜੋ ਕਿ ਇਕ ਬਹੁਤ ਗੰਭੀਰ ਮੁੱਦਾ ਹੈ। ਹਰਮੇਸ਼ ਸਿੰਘ ਨੇ ਆਰਟੀਆਈ ਰਾਹੀ ਜਾਣਕਾਰੀ ਮੰਗੀ ਸੀ, ਜਿਸਦਾ ਜਵਾਬ ਸਪਸ਼ਟ ਨਹੀਂ ਸੀ। ਉਨ੍ਹਾਂ ਨੇ ਇਸ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।